ਤਰਨਤਾਰਨ ‘ਚ ਦੇਰ ਰਾਤ ਵੱਡੀ ਵਾਰਦਾਤ, ਗੋਲੀਆਂ ਮਾਰ ਕੇ ਵਿਅਕਤੀ ਦਾ ਕੀਤਾ ਕਤਲ

ਤਰਨਤਾਰਨ ਦੇ ਸਰਹੱਦੀ ਪਿੰਡ ਕਾਲੀਆ ਵਿਖੇ ਦਿਲ ਨੂੰ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਦੇਰ ਰਾਤ ਇੱਕ ਵਿਅਕਤੀ ਦਾ 6 ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ। ਮ੍ਰਿਤਕ ਦੀ ਪਛਾਣ ਕੇਵਲ ਕ੍ਰਿਸ਼ਨ ਵਜੋਂ ਦੱਸੀ ਜਾ ਰਹੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਆ ਮੌਕੇ ‘ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ।

ਜਾਣਕਾਰੀ ਅਨੁਸਾਰ ਜਸਕਰਨ ਸਿੰਘ ਨਾਮਕ ਵਿਅਕਤੀ ਵੱਲੋਂ ਗੋਲੀਆਂ ਮਾਰ ਕੇ ਕੇਵਲ ਕ੍ਰਿਸ਼ਨ ਦਾ ਕਤਲ ਕੀਤਾ ਗਿਆ ਹੈ। ਦਰਅਸਲ, ਜਸਕਰਨ ਸਿੰਘ ਨੇ ਆਪਣੇ ਖੇਤਾਂ ਵਿੱਚ ਸਬਜ਼ੀ ਬੀਜੀ ਹੋਈ ਸੀ ਅਤੇ ਕੇਵਲ ਕ੍ਰਿਸ਼ਨ ਦਾ ਘਰ ਉਸਦੇ ਖੇਤਾਂ ਦੇ ਲਾਗੇ ਸੀ। ਸਬਜ਼ੀਆਂ ਵਿੱਚ ਲਾਇਆ ਹੋਇਆ ਪਾਣੀ ਕੇਵਲ ਕ੍ਰਿਸ਼ਨ ਦੇ ਘਰ ਦੀਆਂ ਨੀਹਾਂ ਵਿੱਚ ਪੈਂਦਾ ਸੀ। ਇਸ ਕਾਰਨ ਕੇਵਲ ਕ੍ਰਿਸ਼ਨ ਨੇ ਜਸਕਰਨ ਸਿੰਘ ਦੇ ਖੇਤਾਂ ਵਿੱਚੋਂ ਮਿੱਟੀ ਚੁੱਕ ਕੇ ਆਪਣੇ ਘਰ ਦੀਆਂ ਕੰਧਾਂ ਦੇ ਨਾਲ ਲਾ ਦਿੱਤੀ।

ਇਸ ਦੌਰਾਨ ਦੋਹਾਂ ‘ਚ ਬਹਿਸ ਸ਼ੁਰੂ ਹੋ ਗਈ। ਇਸੇ ਗੁੱਸੇ ਵਿੱਚ ਜਸਕਰਨ ਸਿੰਘ ਵੱਲੋਂ ਕੇਵਲ ਕ੍ਰਿਸ਼ਨ ਨੂੰ ਛੇ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਉਕਤ ਪਰਿਵਾਰਕ ਮੈਂਬਰ ਦੀ ਸ਼ਿਕਾਇਤ ‘ਤੇ ਥਾਣਾ ਸਦਰ ਦੇ ਇੰਚਾਰਜ ਚਰਨ ਸਿੰਘ ਨੇ ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚ ਅਤੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਮੈਡੀਕਲ ਕਰਵਾਉਣ ਲਈ ਸਿਵਲ ਹਸਪਤਾਲ ਪੱਟੀ ਭੇਜ ਦਿੱਤਾ ਹੈ।

Posted in Uncategorized

Leave a Reply

Your email address will not be published. Required fields are marked *