ਦੁਪਹਿਰ ਦੇ ਸਮੇਂ ਭੂਚਾਲ ਨਾਲ ਹਿੱਲੀ ਧਰਤੀ, 4.1 ਦੀ ਤੀਬਰਤਾ ਨਾਲ ਮਹਿਸੂਸ ਕੀਤੇ ਗਏ ਝਟਕੇ

ਜੰਮੂ-ਕਸ਼ਮੀਰ ਸ਼ੁੱਕਰਵਾਰ ਦੁਪਹਿਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ । ਦੁਪਹਿਰ ਕਰੀਬ 12:26 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ । ਇਸ ਦਾ ਕੇਂਦਰ ਸ਼ੀਤਲੂ ਤੋਂ 3 ਕਿਲੋਮੀਟਰ ਦੂਰ ਦੱਸਿਆ ਜਾ ਰਿਹਾ ਹੈ । ਭੂਚਾਲ ਦੇ ਝਟਕਿਆਂ ਕਾਰਨ ਲੋਕ ਡਰ ਗਏ ਤੇ ਘਰਾਂ ਵਿੱਚੋਂ ਬਾਹਰ ਆ ਗਏ। ਰਿਕਟਰ ਸਕੇਲ ‘ਤੇ ਭੂਚਾਲ ਦੀ ਤੀਬਰਤਾ 4.1 ਮਾਪੀ ਗਈ ਹੈ। ਭੂਚਾਲ ਦਾ ਕੇਂਦਰ ਸਤ੍ਹਾ ਤੋਂ 10 ਕਿਮੀ .ਨੀਚੇ ਰਿਹਾ। ਭਾਰਤ ਅਤੇ ਪਾਕਿਸਤਾਨ ਦੋਵੇਂ ਭੂਚਾਲ ਨਾਲ ਪ੍ਰਭਾਵਿਤ ਹੋਏ ਹਨ । ਫਿਲਹਾਲ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।

ਇਸ ਤੋਂ ਪਹਿਲਾਂ ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਵਿੱਚ ਭੂਚਾਲ ਆਇਆ ਸੀ । ਇਹ ਭੂਚਾਲ 4 ਅਪ੍ਰੈਲ ਨੂੰ ਆਇਆ ਸੀ । ਅਧਿਕਾਰੀਆਂ ਨੇ ਦੱਸਿਆ ਸੀ ਕਿ ਦੋਵਾਂ ਭੂਚਾਲਾਂ ਦਾ ਕੇਂਦਰ ਕਿਸ਼ਤਵਾੜ ਵਿੱਚ ਸੀ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ (NCS) ਦੇ ਅਨੁਸਾਰ ਕਿਸ਼ਤਵਾੜ ਵਿੱਚ ਰਾਤ 11:01 ਵਜੇ 3.2 ਤੀਬਰਤਾ ਦਾ ਭੂਚਾਲ ਆਇਆ। ਉਨ੍ਹਾਂ ਦੱਸਿਆ ਕਿ ਭੂਚਾਲ ਦਾ ਕੇਂਦਰ ਸਤ੍ਹਾ ਤੋਂ 10 ਕਿਲੋਮੀਟਰ ਦੀ ਡੂੰਘਾਈ ‘ਤੇ ਸੀ।

Leave a Reply

Your email address will not be published. Required fields are marked *