
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਘੁਟਾਲੇ ਮਾਮਲੇ ਵਿੱਚ ਸੁਪਰੀਮ ਕੋਰਟ ਤੋਂ ਅੰਤਰਿਮ ਜ਼ਮਾਨਤ ਮਿਲ ਗਈ ਹੈ। ਪਰ ED ਵੱਲੋਂ ਉਨ੍ਹਾਂ ਦੀ ਗ੍ਰਿਫ਼ਤਾਰੀ ਦੇ ਮਾਮਲੇ ਨੂੰ ਸੁਪਰੀਮ ਕੋਰਟ ਦੀ ਵੱਡੀ ਬੈਂਚ ਨੂੰ ਸੌਂਪ ਦਿੱਤਾ ਗਿਆ ਹੈ। ਸੁਪਰੀਮ ਕੋਰਟ ਦੇ ਜਸਟਿਸ ਸੰਜੀਵ ਖੰਨਾ ਤੇ ਜਸਟਿਸ ਦੀਪਾਂਕਰ ਦੱਤਾ ਦੀ ਬੇਂਚ ਨੇ ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਨੂੰ ਵੱਡੀ ਬੈਂਚ ਦੇ ਕੋਲ ਭੇਜ ਦਿੱਤਾ ਗਿਆ ਹੈ। ਹੁਣ ਸੁਪਰੀਮ ਕੋਰਟ ਦੀ ਤਿੰਨ ਜੱਜਾਂ ਦੀ ਬੈਂਚ ਕੇਜਰੀਵਾਲ ਦੀ ਪਟੀਸ਼ਨ ‘ਤੇ ਸੁਣਵਾਈ ਕਰੇਗੀ। ਇਸ ਮਾਮਲੇ ਵਿੱਚ ਚੀਫ ਜਸਟਿਸ ਤਿੰਨ ਜੱਜ ਨਿਯੁਕਤ ਕਰਨਗੇ। ਕੇਜਰੀਵਾਲ ਨੂੰ ਉਦੋਂ ਤੱਕ ਅੰਤਰਿਮ ਜ਼ਮਾਨਤ ਦਿੱਤੀ ਗਈ ਹੈ। ਜਦੋਂ ਤੱਕ ਮਾਮਲੇ ਵੱਡੀ ਬੈਂਚ ਦੇ ਕੋਲ ਰਹੇਗਾ। ਇਸ ਕਾਰਨ ਕੇਜਰੀਵਾਲ ਜੇਲ੍ਹ ਤੋਂ ਬਾਹਰ ਨਹੀਂ ਆ ਸਕਣਗੇ। ਉਹ ਮੌਜੂਦਾ ਸਮੇਂ ਵਿੱਚ CBI ਦੀ ਕਸਟੱਡੀ ਵਿੱਚ ਹਨ, ਪਰ ਉਨ੍ਹਾਂ ਨੂੰ ਜ਼ਮਾਨਤ ED ਕੇਸ ਵਿੱਚ ਮਿਲੀ ਹੈ। ਅਜਿਹੇ ਵਿੱਚ ਹੁਣ ਉਹ ਜੇਲ੍ਹ ਵਿੱਚ ਹੀ ਰਹਿਣਗੇ।