ਦਿੱਲੀ ਭਾਜਪਾ ਨੇ ਬਿਜਲੀ ਦਰਾਂ ਵਿਚ ਵਾਧੇ ਖਿਲਾਫ਼ ਕੀਤਾ ਵਿਰੋਧ ਪ੍ਰਦਰਸ਼ਨ

ਭਾਜਪਾ ਦੇ ਨੇਤਾਵਾਂ ਅਤੇ ਵਰਕਰਾਂ ਨੇ ਬਿਜਲੀ ਦਰਾਂ ‘ਚ ਵਾਧੇ ਖਿਲਾਫ਼ ਸੋਮਵਾਰ ਯਾਨੀ ਕਿ ਅੱਜ ਰਾਜਧਾਨੀ ਦਿੱਲੀ ਵਿਚ ਬਿਜਲੀ ਵੰਡ ਕੰਪਨੀਆਂ ਦੇ ਦਫ਼ਤਰਾਂ ਦੇ ਬਾਹਰ ਪ੍ਰਦਰਸ਼ਨ ਕੀਤਾ। ਉਨ੍ਹਾਂ ਬਿਜਲੀ ਦਰਾਂ ਵਿਚ ਕੀਤੇ ਗਏ ਵਾਧੇ ਨੂੰ ਵਾਪਸ ਲੈਣ ਦੀ ਮੰਗ ਕੀਤੀ। ਭਾਜਪਾ ਦੀ ਦਿੱਲੀ ਇਕਾਈ ਦੇ ਪ੍ਰਧਾਨ ਵੀਰੇਂਦਰ ਸਚਦੇਵਾ ਨੇ ਕਿਹਾ ਕਿ ਬਿਜਲੀ ਖਰੀਦ ਐਡਜਸਟਮੈਂਟ ਫੀਸ (PPAC) ‘ਚ ਵਾਧੇ ਨਾਲ ਬਿਜਲੀ ਖਪਤਕਾਰਾਂ ਲਈ ਮੁਸ਼ਕਲਾਂ ਪੈਦਾ ਹੋ ਗਈਆਂ ਹਨ। ਉਨ੍ਹਾਂ ਨੇ ਕੜਕੜਡੂਮਾ ‘ਚ ਪਾਰਟੀ ਵਰਕਰਾਂ ਨਾਲ ਪ੍ਰਦਰਸ਼ਨ ਕਰਦੇ ਹੋਏ ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ PPAC ਅਤੇ ਪੈਨਸ਼ਨ ਸਰਚਾਰਜ ਦੇ ਨਾਂ ‘ਤੇ ਖਪਤਕਾਰਾਂ ਨੂੰ ਲੁੱਟ ਰਹੀ ਹੈ।

PPAC ਗੈਰ-ਕਾਨੂੰਨੀ ਹੈ ਅਤੇ ਇਸ ਨੂੰ ਤੁਰੰਤ ਵਾਪਸ ਲਿਆ ਜਾਣਾ ਚਾਹੀਦਾ ਹੈ। ਸਚਦੇਵਾ ਨੇ ਕਿਹਾ ਕਿ ਭਾਜਪਾ ਵਰਕਰ ਦਿੱਲੀ ਦੇ ਲੋਕਾਂ ਦੇ ਹਿੱਤ ‘ਚ ਉਦੋਂ ਤੱਕ ਪ੍ਰਦਰਸ਼ਨ ਜਾਰੀ ਰੱਖਣਗੇ, ਜਦੋਂ ਤੱਕ ਸਰਕਾਰ PPAC ਵਿਚ ਕੀਤੇ ਗਏ ਵਾਧੇ ਨੂੰ ਵਾਪਸ ਨਹੀਂ ਲੈ ਲੈਂਦੀ।

Leave a Reply

Your email address will not be published. Required fields are marked *