ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦੋ ਨਵੇਂ ਗ੍ਰੰਥੀ ਸਿੰਘ ਸਾਹਿਬਾਨ ਨੇ ਸੰਭਾਲੀ ਸੇਵਾ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੋ ਨਵ-ਨਿਯੁਕਤ ਗ੍ਰੰਥੀ ਸਿੰਘ ਸਾਹਿਬਾਨ ਨੂੰ ਪੰਥਕ ਮਰਯਾਦਾ ਅਨੁਸਾਰ ਸੇਵਾ ਸੰਭਾਲਣ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵਿਸ਼ੇਸ਼ ਤੌਰ ਸਮਾਗਮ ਕੀਤਾ ਗਿਆ। ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਲਏ ਗਏ ਫੈਸਲੇ ਅਨੁਸਾਰ ਗਿਆਨੀ ਕੇਵਲ ਸਿੰਘ ਅਤੇ ਗਿਆਨੀ ਪਰਵਿੰਦਰਪਾਲ ਸਿੰਘ ਦੇ ਨਾਵਾਂ ਦਾ ਸੱਚਖੰਡ ਸ੍ਰੀ ਹਰਮਿੰਦਰ ਸਾਹਿਬ ਦੇ ‘ਗ੍ਰੰਥੀ ਸਿੰਘ’ ਵਜੋਂ ਐਲਾਨ ਕੀਤਾ, ਜਿਨ੍ਹਾਂ ਨੂੰ ਹਾਜ਼ਰ ਪੰਥਕ ਸ਼ਖ਼ਸੀਅਤਾਂ ਅਤੇ ਸੰਗਤਾਂ ਨੇ ਜੈਕਾਰਿਆਂ ਦੀ ਗੂੰਜ ਵਿਚ ਪ੍ਰਵਾਨਗੀ ਦਿੱਤੀ। 

ਇਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਹੈੱਡ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਸਮੇਤ ਵੱਖ-ਵੱਖ ਸਿੱਖ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਜਥੇਬੰਦੀਆਂ, ਸ਼੍ਰੋਮਣੀ ਅਕਾਲੀ ਦਲ, ਕਾਰਸੇਵਾ ਵਾਲੇ ਮਹਾਂਪੁਰਖਾਂ, ਚੀਫ ਖਾਲਸਾ ਦੀਵਾਨ, ਸਿੱਖ ਸਟੂਡੈਂਟਸ ਫੈਡਰੇਸ਼ਨਾਂ ਤੇ ਧਾਰਮਿਕ ਸਭਾ ਸੁਸਾਇਟੀਆਂ ਦੇ ਨੁਮਾਇੰਦਿਆਂ ਅਤੇ ਪ੍ਰਮੁੱਖ ਧਾਰਮਿਕ ਸਖ਼ਸ਼ੀਅਤਾਂ ਨੇ ਨਵ-ਨਿਯੁਕਤ ਗ੍ਰੰਥੀ ਸਿੰਘ ਸਾਹਿਬਾਨ ਨੂੰ ਦਸਤਾਰਾਂ ਅਤੇ ਸਿਰੋਪਾਓ ਭੇਟ ਕੀਤੇ। 

Leave a Reply

Your email address will not be published. Required fields are marked *