
ਕੈਨੇਡਾ ਦੇ ਟੋਰਾਂਟੋ ਦੇ ਰੋਜਰਸ ਸੈਂਟਰ ਸਟੇਡੀਅਮ ‘ਚ ਪੰਜਾਬੀ ਸਿੰਗਰ ਦਿਲਜੀਤ ਦੋਸਾਂਝ ਦੇ ਕੈਨੇਡਾ ਦੇ ਕੰਸਰਟ ਦੌਰਾਨ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਪਹੁੰਚੇ ਅਤੇ ਪੰਜਾਬੀ ਗਾਇਕ ਦੋਸਾਂਝ ਨਾਲ ਮੁਲਾਕਾਤ ਕੀਤੀ। ਕੈਨੇਡੀਅਨ ਦੇ ਪ੍ਰਧਾਨ ਮੰਤਰੀ ਨੂੰ ਸਟੇਜ ‘ਤੇ ਦੇਖ ਕੇ ਦਿਲਜੀਤ ਨੇ ਪਹਿਲਾਂ ਉਨ੍ਹਾਂ ਦਾ ਹੱਥ ਜੋੜ ਕੇ ਸਵਾਗਤ ਕੀਤਾ ਅਤੇ ਬਾਅਦ ਵਿੱਚ PM ਟਰੂਡੋ ਨੂੰ ਗਲੇ ਲਗਾਇਆ। ਜਿਸ ਤੋਂ ਬਾਅਦ ਉਨ੍ਹਾਂ ਨੇ ਦਿਲਜੀਤ ਦੇ ਕਰੂ ਮੈਂਬਰਾਂ ਨਾਲ ਖੂਬ ਮਸਤੀ ਕੀਤੀ।
ਟਰੂਡੋ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਦਿਲਜੀਤ ਦੋਸਾਂਝ ਨਾਲ ਇੱਕ ਫੋਟੋ ਸ਼ੇਅਰ ਕੀਤੀ ਅਤੇ ਲਿਖਿਆ – “ਮੈਂ ਦਿਲਜੀਤ ਦੋਸਾਂਝ ਨੂੰ ਉਸਦੇ ਸ਼ੋਅ ਤੋਂ ਪਹਿਲਾਂ ਸ਼ੁਭਕਾਮਨਾਵਾਂ ਦੇਣ ਲਈ ਰੋਜਰਸ ਸੈਂਟਰ ਪਹੁੰਚਿਆ। ਕੈਨੇਡਾ ਇੱਕ ਮਹਾਨ ਦੇਸ਼ ਹੈ, ਜਿੱਥੇ ਪੰਜਾਬ ਦਾ ਮੁੰਡਾ ਇਤਿਹਾਸ ਰਚ ਸਕਦਾ ਹੈ ਅਤੇ ਸਟੇਡੀਅਮ ਦੀਆਂ ਸਾਰੀਆਂ ਟਿਕਟਾਂ ਵੇਚੀਆਂ ਜਾ ਸਕਦੀਆਂ ਹਨ।