
ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਰਾਜਸਥਾਨ ਪੁਲਸ ਅਤੇ ਬਠਿੰਡਾ ਪੁਲਸ ਦੇ ਸਾਂਝੇ ਆਪਰੇਸ਼ਨ ਦੌਰਾਨ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਤਿੰਨ ਗੁਰਗਿਆਂ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਮੁਲਜ਼ਮਾਂ ਕੋਲੋਂ ਦੋ ਪਿਸਤੌਲ ਅਤੇ ਛੇ ਕਾਰਤੂਸ ਬਰਾਮਦ ਹੋਏ ਹਨ। ਮੁਲਜ਼ਮਾਂ ਖ਼ਿਲਾਫ਼ ਅਸਲਾ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਡੀ. ਜੀ. ਪੀ. ਗੌਰਵ ਯਾਦਵ ਨੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ।