
ਮੋਹਾਲੀ ਐੱਸ. ਟੀ. ਐੱਫ. ਨੇ ਇਕ ਪੁਲਸ ਮੁਲਾਜ਼ਮ ਅਤੇ ਉਸ ਦੀ ਮਹਿਲਾ ਸਾਥੀ ਨੂੰ ਅੱਧਾ ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤਾ ਗਿਆ ਪੁਲਸ ਮੁਲਾਜ਼ਮ ਫ਼ਰੀਦਕੋਟ ਜ਼ਿਲ੍ਹੇ ਦੀ ਪੁਲਸ ਲਾਈਨ ਵਿਚ ਤਾਇਨਾਤ ਹੈ। ਮਿਲੀ ਜਾਣਕਾਰੀ ਮੁਤਾਬਕ ਉਕਤ ਪੁਲਸ ਮੁਲਾਜ਼ਮ ਕੁਝ ਸਮਾਂ ਪਹਿਲਾਂ ਹੀ ਬਹਾਲ ਹੋ ਕੇ ਫਰੀਦਕੋਟ ਪੁਲਸ ਲਾਈਨ ਵਿਚ ਤਾਇਨਾਤ ਕੀਤਾ ਗਿਆ ਸੀ। ਫੜੇ ਗਏ ਮੁਲਜ਼ਮ ਦਾ ਨਾਂ ਗੁਰਪ੍ਰੀਤ ਸਿੰਘ ਅਤੇ ਔਰਤ ਦਾ ਨਾਂ ਨਵਕਿਰਨ ਕੌਰ ਦੱਸਿਆ ਜਾ ਰਿਹਾ ਹੈ। ਇਹ ਵੀ ਆਖਿਆ ਜਾ ਰਿਹਾ ਹੈ ਕਿ ਇਸ ਮਾਮਲੇ ਵਿਚ ਇਕ ਹੋਰ ਮੁਲਜ਼ਮ ਦੀ ਗ੍ਰਿਫ਼ਤਾਰੀ ਬਾਕੀ ਹੈ। ਪੁਲਸ ਕਾਨਫਰੰਸ ਦੌਰਾਨ ਘਟਨਾ ਦੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾਵੇਗੀ।