
ਮੋਦੀ ਸਰਕਾਰ 23 ਜੁਲਾਈ ਨੂੰ ਆਪਣੇ ਤੀਜੇ ਕਾਰਜਕਾਲ ਦਾ ਪਹਿਲਾ ਬਜਟ ਪੇਸ਼ ਕਰਨ ਵਾਲੀ ਹੈ। ਆਮ ਆਦਮੀ ਤੋਂ ਲੈ ਕੇ ਕਾਰੋਬਾਰੀਆਂ ਤੱਕ ਨੂੰ ਇਸ ਦੀ ਬੇਸਬਰੀ ਨਾਲ ਉਡੀਕ ਹੈ। ਇਸ ਦਰਮਿਆਨ ਦਿੱਲੀ ਦੀ ਵਿੱਤ ਮੰਤਰੀ ਆਤਿਸ਼ੀ ਨੇ ਭਾਜਪਾ ਸਰਕਾਰ ਦੇ ਸਾਹਮਣੇ ਇਕ ਵੱਡੀ ਮੰਗ ਰੱਖੀ ਹੈ। ਆਤਿਸ਼ੀ ਨੇ ਕਿਹਾ ਕਿ ਦਿੱਲੀ ਤੋਂ 2 ਲੱਖ ਕਰੋੜ ਰੁਪਏ ਕੇਂਦਰ ਸਰਕਾਰ ਨੂੰ ਟੈਕਸ ਜਾਂਦਾ ਹੈ। ਅਜਿਹੇ ਵਿਚ 5 ਫ਼ੀਸਦੀ ਟੈਕਸ ਵਾਪਸ ਦਿੱਲੀ ਨੂੰ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ‘ਤੇ ਇਕ ਵੀ ਰੁਪਏ ਬਜਟ ਵਿਚ ਨਾ ਦੇਣ ਦਾ ਦੋਸ਼ ਲਾਇਆ। ਨਾਲ ਹੀ ਦਿੱਲੀ ਦੇ ਹੱਕ ਦੇ 10,000 ਕਰੋੜ ਰੁਪਏ ਮੰਗੇ।
ਇਕ ਪੱਤਰਕਾਰ ਸੰਮੇਲਨ ਵਿਚ ਕਿਹਾ ਕਿ ਦਿੱਲੀ ਨੇ ਕੇਂਦਰੀ ਟੈਕਸਾਂ ਵਿਚ ਸੀ. ਜੀ. ਐੱਸ. ਟੀ. ਦੇ ਰੂਪ ਵਿਚ 25,000 ਕਰੋੜ ਰੁਪਏ ਦਾ ਯੋਗਦਾਨ ਦਿੱਤਾ ਹੈ।