
ਪਠਾਨਕੋਟ ਦੇ ਢਾਕੀ ਰੋਡ ‘ਤੇ ਕੁਝ ਅਣਪਛਾਤੇ ਲੋਕਾਂ ਵੱਲੋਂ ਪਾਕਿਸਤਾਨ ਜ਼ਿੰਦਾਬਾਦ ਦੇ ਪੋਸਟਰ ਸੁੱਟੇ ਗਏ। ਇਨ੍ਹਾਂ ਪੋਸਟਰਾਂ ਵਿਚ ਸਰਕਾਰੀ ਦਫਤਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵੀ ਦਿੱਤੀ ਗਈ ਹੈ। ਇਸ ਦੌਰਾਨ ਇਕ ਘਰ ਦੇ ਬਾਹਰ ਖੜ੍ਹੀ ਕਾਰ ਦੇ ਸ਼ੀਸ਼ੇ ਵੀ ਤੋੜੇ ਗਏ। ਇਸ ਧਮਕੀ ਭਰੇ ਪੋਸਟਰ ਵਿਚ ਪਠਾਨਕੋਟ ਦੇ ਸਰਕਾਰੀ ਦਫ਼ਤਰ ਸਮੇਤ ਕਈ ਥਾਵਾਂ ‘ਤੇ ਧਮਾਕੇ ਕਰਨ ਦਾ ਜ਼ਿਕਰ ਕੀਤਾ ਗਿਆ ਹੈ। ਫਿਲਹਾਲ ਪੁਲਸ ਵਲੋਂ ਸਾਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।ਇਨ੍ਹਾਂ ਪੋਸਟਰਾਂ ਵਿਚ ਪਾਕਿਸਤਾਨ ਜ਼ਿੰਦਾਬਾਦ ਦੇ ਨਾਅਰੇ ਵੀ ਲਿਖੇ ਗਏ ਹਨ ਜਦਕਿ ਸਰਕਾਰੀ ਦਫ਼ਤਰਾਂ ਨੂੰ ਉਡਾਉਣ ਤੋਂ ਇਲਾਵਾ ਕਈ ਹੋਰ ਥਾਵਾਂ ਨੂੰ ਵੀ ਨਿਸ਼ਾਨਾ ਬਣਾਉਣ ਦੀ ਗੱਲ ਆਖੀ ਗਈ ਹੈ। ਸਭ ਤੋਂ ਪਹਿਲਾਂ ਇਸ ਦਾ ਪਤਾ ਸਥਾਨਕ ਲੋਕਾਂ ਨੂੰ ਲੱਗਾ ਜਿਸ ਤੋਂ ਬਾਅਦ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ। ਇਹ ਵੀ ਪਤਾ ਲੱਗਾ ਹੈ ਕਿ ਚਾਰ ਵਿਅਕਤੀ ਇਕ ਕਾਰ ਦੇ ਸ਼ੀਸ਼ੇ ਤੋੜ ਰਹੇ ਸਨ, ਜਿਸ ਨੂੰ ਸਥਾਨਕ ਵਿਅਕਤੀ ਨੇ ਦੇਖ ਲਿਆ। ਜਿਸ ਤੋਂ ਬਾਅਦ ਉਕਤ ਪੋਸਟਰ ਬਾਰੇ ਖੁਲਾਸਾ ਹੋਇਆ। ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਪੂਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।