
ਜਲੰਧਰ ਦਿਹਾਤੀ ਦੀ ਸੀ.ਆਈ.ਏ ਸਟਾਫ ਦੀ ਪੁਲਿਸ ਤੇ ਥਾਣਾ ਸਦਰ ਨਕੋਦਰ ਦੀ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਇਕ ਵਿਅਕਤੀ ਕੋਲੋਂ 50 ਲੱਖ ਰੁਪਏ ਦੀ ਫਿਰੌਤੀ ਮੰਗਣ ਦੇ ਦੋਸ਼ ’ਚ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ ਪਿਸਟਲ, ਰੌਂਦ ਤੇ ਮੋਟਰਸਾਈਕਲ ਬਰਾਮਦ ਕੀਤਾ ਹੈ। ਕਾਬੂ ਕੀਤੇ ਗਏ ਮੁਲਜਮਾਂ ’ਚੋਂ ਇਕ ਮੁਲਜ਼ਮ ਵੱਡਾ ਨਸ਼ਾ ਤਸਕਰ ਹੈ ਜੋ ਕਿ ਗੁਜਰਾਤ ’ਚ ਨਸ਼ੇ ਦੀ ਭਾਰੀ ਬਰਾਮਦ ਹੋਈ ਖੇਪ ’ਚ ਵੀ ਨਾਮਜ਼ਦ ਹੈ ਤੇ ਭਗੌੜਾ ਹੈ। ਜਲੰਧਰ ਦਿਹਾਤੀ ਦੀ ਸੀਆਈਏ ਸਟਾਫ ਦੀ ਪੁਲਿਸ ਤੇ ਥਾਣਾ ਸਦਰ ਨਕੋਦਰ ਦੀ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਇਕ ਵਿਅਕਤੀ ਕੋਲੋਂ 50 ਲੱਖ ਰੁਪਏ ਦੀ ਫਿਰੌਤੀ ਮੰਗਣ ਦੇ ਦੋਸ਼ ’ਚ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ ਪਿਸਟਲ, ਰੌਂਦ ਤੇ ਮੋਟਰਸਾਈਕਲ ਬਰਾਮਦ ਕੀਤਾ ਹੈ। ਕਾਬੂ ਕੀਤੇ ਗਏ ਮੁਲਜਮਾਂ ’ਚੋਂ ਇਕ ਮੁਲਜ਼ਮ ਇਕ ਵੱਡਾ ਨਸ਼ਾ ਤਸਕਰ ਹੈ ਜੋ ਕਿ ਗੁਜਰਾਤ ’ਚ ਨਸ਼ੇ ਦੀ ਭਾਰੀ ਬਰਾਮਦ ਹੋਈ ਖੇਪ ’ਚ ਵੀ ਨਾਮਜ਼ਦ ਹੈ ਤੇ ਭਗੌੜਾ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸਐੱਸਪੀ ਦਿਹਾਤੀ ਡਾ. ਅੰਕੁਰ ਗੁਪਤਾ ਨੇ ਦੱਸਿਆ ਕਿ ਥਾਣਾ ਸਦਰ ਨਕੋਦਰ ਦੀ ਪੁਲਿਸ ਨੂੰ ਮਨਪ੍ਰੀਤ ਸਿੰਘ ਵਾਸੀ ਢੱਡਾ ਹਰੀਪੁਰ ਨਕੋਦਰ ਨੇ 29 ਜੂਨ ਨੂੰ ਸ਼ਿਕਾਇਤ ਦਿੱਤੀ ਸੀ ਕਿ ਉਸ ਨੂੰ ਵਿਦੇਸ਼ੀ ਨੰਬਰ ਤੋਂ ਫੋਨ ਆਇਆ ਹੈ ਜਿਸ ’ਚ ਉਸ ਕੋਲੋਂ 50 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ ਹੈ ਤੇ ਫਿਰੌਤੀ ਨਾ ਦੇਣ ਦੀ ਸੂਰਤ ’ਚ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਹਨ। ਮਨਪ੍ਰੀਤ ਸਿੰਘ ਦੇ ਬਿਆਨਾਂ ’ਤੇ ਥਾਣਾ ਸਦਰ ਨਕੋਦਰ ’ਚ ਧਾਰਾ 386, 506 ਤਹਿਤ ਮਾਮਲਾ ਦਰਜ ਕਰਕੇ ਇਸ ਦੀ ਜਾਂਚ ਐੱਸਪੀ ਜਸਰੂਪ ਕੌਰ, ਡੀਐੱਸਪੀ ਲਖਬੀਰ ਸਿੰਘ ਤੇ ਸੀਆਈਏ ਸਟਾਫ ਦੇ ਇੰਚਾਰਜ ਇੰਸਪੈਕਟਰ ਪੁਸ਼ਪ ਬਾਲੀ ਨੂੰ ਦਿੱਤੀ ਗਈ। ਪੁਲਿਸ ਵੱਲੋਂ ਤਕਨੀਕੀ ਢੰਗ ਨਾਲ ਕੀਤੀ ਗਈ ਜਾਂਚ ਤੋਂ ਬਾਅਦ ਇਸ ਮਾਮਲੇ ’ਚ ਪੁਲਿਸ ਨੇ ਹਰਜਿੰਦਰ ਸਿੰਘ ਉਰਫ ਜਿੰਦਰ ਵਾਸੀ ਪਿੰਡ ਧਰਮੀਵਾਲ ਸ਼ਾਹਕੋਟ ਨੂੰ ਚਾਰ ਜੁਲਾਈ ਨੂੰ ਗ੍ਰਿਫਤਾਰ ਕਰਕੇ ਜਦ ਉਸ ਕੋਲੋਂ ਪੁੱਛਗਿੱਛ ਕੀਤੀ ਗਈ ਤਾਂ ਉਸ ਨੇ ਦੱਸਿਆ ਕਿ ਉਸ ਨੂੰ ਇੰਗਲੈਂਡ ’ਚ ਬੈਠੇ ਜਗਦੀਪ ਸਿੰਘ ਉਰਫ ਜੱਗਾ ਵਾਸੀ ਪਿੰਡ ਫੁੱਕੀਵਾਲ ਕਪੂਰਥਲਾ ਤੇ ਗਾਲਾ ਵਾਸੀ ਪਿੰਡ ਅਲੀ ਕਾਲਾ ਕਬੀਰਪੁਰ ਕਪੂਰਥਲਾ ਨੇ ਮਨਪ੍ਰੀਤ ਸਿੰਘ ਨੂੰ ਫਿਰੌਤੀ ਲਈ ਫੋਨ ਕੀਤਾ ਸੀ।
ਉਸ ਨੂੰ ਅਮਰੀਕ ਸਿੰਘ ਉਰਫ ਮੀਕਾ ਵਾਸੀ ਲੋਹੀਆਂ ਨੇ ਵਿਦੇਸ਼ੀ ਨੰਬਰ ਦੀ ਸਿਮ ਮੁਹੱਈਆ ਕਰਵਾਈ ਸੀ। ਜਦ ਉਸ ਕੋਲੋਂ ਸਖਤੀ ਨਾਲ ਪੁੱਛਗਿਛ ਕੀਤੀ ਗਈ ਤਾਂ ਉਸ ਨੇ ਦੱਸਿਆ ਕਿ ਇਸ ਮਾਮਲੇ ’ਚ ਉਸ ਦੇ ਹੋਰ ਸਾਥੀ ਜੋਬਨਜੀਤ ਸਿੰਘ ਉਰਫ ਜੋਬਨ ਵਾਸੀ ਪਿੰਡ ਧਰਾੜ ਕਲਾਂ ਜੰਡਿਆਲਾ ਗੁਰੂ ਜ਼ਿਲ੍ਹਾ ਅੰਮ੍ਰਿਤਸਰ ਤੇ ਕੁਲਦੀਪ ਸਿੰਘ ਉਰਫ ਕਾਕਾ ਵਾਸੀ ਲੋਹੀਆਂ ਹੈ। ਪੁਲਿਸ ਵੱਲੋਂ ਸਖਤ ਮਸ਼ੱਕਤ ਤੋਂ ਬਾਅਦ ਜੋਬਨਜੀਤ ਸਿੰਘ ਉਰਫ ਜੋਬਨ ਤੇ ਕੁਲਵਿੰਦਰ ਸਿੰਘ ਕਾਕਾ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ। ਪੁਲਿਸ ਨੂੰ ਜੋਬਨ ਦੇ ਕਬਜ਼ੇ ’ਚੋਂ ਇਕ ਪੁਆਇੰਟ 32 ਬੋਰ ਦਾ ਪਿਸਟਲ ਤੇ ਪੰਜ ਜਿੰਦਾ ਰੋਦ ਬਰਾਮਦ ਹੋਏ। ਪੁਲਿਸ ਵੱਲੋਂ ਇਹਨਾਂ ਕੋਲੋਂ ਪੁੱਛਗਿੱਛ ਲਈ ਪੁਲਿਸ ਰਿਮਾਂਡ ਲਿਆ ਗਿਆ ਹੈ। ਰਿਮਾਂਡ ਦੌਰਾਨ ਇਨ੍ਹਾਂ ਦੇ ਪੂਰੇ ਨੈੱਟਵਰਕ ਨੂੰ ਮਲੀਆਮੇਟ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਗਿਰੋਹ ਦੇ ਫਰਾਰ ਮੈਂਬਰਾਂ ਨੂੰ ਵੀ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।