
ਕੇਂਦਰ ਸਰਕਾਰ ਨੇ ਰਾਸ਼ਟਰੀ ਸਵੈਮ ਸੇਵਕ ਸੰਘ (ਆਰ.ਐੱਸ.ਐੱਸ.) ਦੀਆਂ ਗਤੀਵਿਧੀਆਂ ‘ਚ ਹਿੱਸਾ ਲੈਣ ਵਾਲੇ ਸਰਕਾਰੀ ਕਰਮਚਾਰੀਆਂ ‘ਤੇ 58 ਸਾਲ ਪੁਰਾਣੀ ‘ਪਾਬੰਦੀ’ ਹਟਾ ਦਿੱਤੀ ਹੈ। ਹੁਣ ਸਰਕਾਰੀ ਕਰਮਚਾਰੀ RSS ਦੀਆਂ ਗਤੀਵਿਧੀਆਂ ਵਿੱਚ ਹਿੱਸਾ ਲੈ ਸਕਣਗੇ, ਹੁਕਮਾਂ ਵਿੱਚ ਕਿਹਾ ਗਿਆ ਹੈ, “ਉਪਰੋਕਤ ਨਿਰਦੇਸ਼ਾਂ ਦੀ ਸਮੀਖਿਆ ਕੀਤੀ ਗਈ ਹੈ ਅਤੇ ਇਹ ਫੈਸਲਾ ਕੀਤਾ ਗਿਆ ਹੈ ਕਿ 30 ਨਵੰਬਰ 1966, 25 ਜੁਲਾਈ 1970 ਅਤੇ 28 ਅਕਤੂਬਰ 1980 ਦੇ ਸਬੰਧਤ ਦਫ਼ਤਰੀ ਮੈਮੋਰੰਡਮ ਤੋਂ ਰਾਸ਼ਟਰੀ ਸਵੈਮ ਸੇਵਕ ਸੰਘ ਦਾ ਜ਼ਿਕਰ ਹਟਾ ਦਿੱਤਾ ਜਾਵੇ। ”