ਪੰਜਾਬ ਪੁਲਸ ਦੀ ਵੱਡੀ ਕਾਰਵਾਈ, ਕਰੀਬ 3 ਕਰੋੜ ਰੁਪਏ ਤੇ 3100 ਡਾਲਰ ਦੀ ਹਵਾਲਾ ਰਾਸ਼ੀ ਸਣੇ ਇਕ ਵਿਅਕਤੀ ਗ੍ਰਿਫ਼ਤਾਰ

ਪੁਲਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਸ ਨੇ ਹਵਾਲਾ ਕਾਰੋਬਾਰ ਵਿੱਚ ਸ਼ਾਮਲ ਇਕ ਗਿਰੋਹ ਦਾ ਪਰਦਾਫ਼ਾਸ਼ ਕਰਕੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 3100 ਅਮਰੀਕੀ ਡਾਲਰਾਂ ਸਮੇਤ ਕਰੀਬ 3 ਕਰੋੜ ਰੁਪਏ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਪੁਲਸ ਕਮਿਸ਼ਨਰ ਨੇ ਦੱਸਿਆ ਕਿ ਪੁਲਸ ਨੂੰ ਮੁਖਬਰ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਪੁਲਸ ਥਾਣਾ ਨਵੀਂ ਬਾਰਾਦਰੀ ਜਲੰਧਰ ਦੀ ਟੀਮ ਨੇ ਟੀ-ਪੁਆਇੰਟ ਬਸ਼ੀਰਪੁਰਾ ਜਲੰਧਰ ਨੇੜੇ ਚੈਕਿੰਗ ਕੀਤੀ ਜਾ ਰਹੀ ਸੀ। ਉਨ੍ਹਾਂ ਦੱਸਿਆ ਕਿ ਪੁਲਸ ਨੂੰ ਇਕ ਭਰੋਸੇਮੰਦ ਸੂਤਰ ਤੋਂ ਸੂਚਨਾ ਮਿਲੀ ਸੀ ਕਿ ਕੁਝ ਅਪਰਾਧੀ ਸ਼ਹਿਰ ਵਿੱਚ ਨਾਜਾਇਜ਼ ਹਥਿਆਰ, ਸ਼ਰਾਬ ਅਤੇ ਨਸ਼ੀਲੇ ਪਦਾਰਥਾਂ ਦੀ ਵਿਕਰੀ ਕਰ ਰਹੇ ਹਨ। ਸਵਪਨ ਸ਼ਰਮਾ ਨੇ ਦੱਸਿਆ ਕਿ ਇਸ ਖ਼ੁਫ਼ੀਆ ਸੂਚਨਾ ‘ਤੇ ਤੁਰੰਤ ਕਾਰਵਾਈ ਕਰਦੇ ਹੋਏ ਟੀਮ ਨੇ ਚੈਕਿੰਗ ਲਈ ਇਕ ਕ੍ਰੇਟਾ ਕਾਰ ਨੂੰ ਰੋਕ ਕੇ ਪੁਨੀਤ ਸੂਦ ਉਰਫ਼ ਗਾਂਧੀ ਪੁੱਤਰ ਰਾਜ ਦੇਵ ਪੁੱਤਰ ਥਾਣਾ ਨੰ. ਬੀ.-361, ਕਟੜਾ ਮੁਹੱਲਾ ਨੇੜੇ ਦੁਸਹਿਰਾ ਗਰਾਊਂਡ ਹੁਸ਼ਿਆਰਪੁਰ, ਜਦੋਂ ਉਹ ਹਵਾਲਾ ਰਾਸ਼ੀ ਦੀ ਡਿਲਿਵਰੀ ਕਰਨ ਜਾ ਰਿਹਾ ਸੀ।

Leave a Reply

Your email address will not be published. Required fields are marked *