ਬਾਈਡੇਨ ਦੇ ਜਾਣ ਤੋਂ ਬਾਅਦ ਅਮਰੀਕਾ ‘ਚ ਹੋਵੇਗਾ ‘ਖੇਲਾ ਹੋਬੇ’

ਸਾਬਕਾ ਅਮਰੀਕੀ ਰਾਸ਼ਟਰਪਤੀ ਬਰਾਕ ਓਬਾਮਾ ਅਤੇ ਸਾਬਕਾ ਸਦਨ ​​ਸਪੀਕਰ ਨੈਨਸੀ ਪੇਲੋਸੀ ਨੇ ਐਤਵਾਰ ਨੂੰ ਰਾਸ਼ਟਰਪਤੀ ਜੋਅ ਬਾਈਡੇਨ ਦੇ ਰਾਸ਼ਟਰਪਤੀ ਅਹੁਦੇ ਦੀ ਦੌੜ ਤੋਂ ਹਟਣ ਦੇ ਫ਼ੈਸਲੇ ਦੀ ਸ਼ਲਾਘਾ ਕੀਤੀ ਪਰ 5 ਨਵੰਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਡੈਮੋਕ੍ਰੇਟਿਕ ਪਾਰਟੀ ਦੀ ਉਮੀਦਵਾਰ ਵਜੋਂ ਉਪ ਰਾਸ਼ਟਰਪਤੀ ਕਮਲਾ ਹੈਰਿਸ ਦਾ ਸਮਰਥਨ ਕਰਨ ਤੋਂ ਇਨਕਾਰ ਕਰ ਦਿੱਤਾ। ਜਦਕਿ ਭਾਵੇਂ ਕਮਲਾ ਹੈਰਿਸ ਨੂੰ ਓਬਾਮਾ ਦੀ ਸਿਆਸੀ ਸਲਾਹਕਾਰ ਮੰਨਿਆ ਜਾਂਦਾ ਹੈ, ਪਰ ਉਸਨੇ ਤੁਰੰਤ ਹੈਰਿਸ ਦਾ ਸਮਰਥਨ ਕਰਨ ਤੋਂ ਇਨਕਾਰ ਕਰ ਦਿੱਤਾ ਹੈ।

ਆਪਣੀ ਉਮਰ ਤੋਂ ਹੋਣ ਵਾਲੀ ਹਰ ਤਰ੍ਹਾਂ ਦੀ ਆਲੋਚਨਾ ਤੋਂ ਬਾਅਦ ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਆਖਰਕਾਰ ਰਾਸ਼ਟਰਪਤੀ ਦੀ ਦੌੜ ਤੋਂ ਬਾਹਰ ਹੋ ਗਏ ਹਨ। ਬਾਈਡੇਨ ਨੇ ਐਤਵਾਰ ਨੂੰ ਰਾਸ਼ਟਰਪਤੀ ਦੀ ਦੌੜ ਤੋਂ ਖੁਦ ਨੂੰ ਵੱਖ ਕਰ ਲਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੀ ਸਹਿਯੋਗੀ ਅਤੇ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੂੰ ਨਵੇਂ ਰਾਸ਼ਟਰਪਤੀ ਉਮੀਦਵਾਰ ਵਜੋਂ ਸਮਰਥਨ ਦਿੱਤਾ ਹੈ। ਇਸ ਫ਼ੈਸਲੇ ਤੋਂ ਬਾਅਦ ਅਮਰੀਕਾ ਤੋਂ ਲੈ ਕੇ ਪੂਰੀ ਦੁਨੀਆ ‘ਚ ਸਨਸਨੀ ਫੈਲ ਗਈ। ਹਾਲਾਂਕਿ ਕਮਲਾ ਹੈਰਿਸ ਦੀ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰੀ ਲਈ ਅਜੇ ਬਹੁਤ ਕੁਝ ਕਰਨਾ ਬਾਕੀ ਹੈ।

Leave a Reply

Your email address will not be published. Required fields are marked *