
ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲੇ ‘ਚ ਸ਼ਨੀਵਾਰ (27 ਜੁਲਾਈ) ਸਵੇਰੇ ਅੱਤਵਾਦੀਆਂ ਅਤੇ ਫੌਜ ਦੇ ਜਵਾਨਾਂ ਵਿਚਾਲੇ ਇਕ ਵਾਰ ਫਿਰ ਮੁੱਠਭੇੜ ਸ਼ੁਰੂ ਹੋਈ। ਇਸ ਮੁਕਾਬਲੇ ‘ਚ ਭਾਰਤੀ ਫੌਜ ਦਾ ਇੱਕ ਜਵਾਨ ਸ਼ਹੀਦ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਮੁਠਭੇੜ ਵਿੱਚ 1 ਅੱਤਵਾਦੀ ਮਾਰਿਆ ਗਿਆ ਹੈ। ਇਸ ਦੇ ਨਾਲ ਹੀ 4 ਜਵਾਨ ਗੋਲੀਆਂ ਲੱਗਣ ਨਾਲ ਜ਼ਖਮੀ ਹੋ ਗਏ। ਜ਼ਖ਼ਮੀ ਫੌਜੀਆਂ ਨੂੰ ਮੌਕੇ ਤੋਂ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ ਹੈ।
ਦੱਸ ਦੇਈਏ ਕਿ ਸ਼ੁੱਕਰਵਾਰ (26 ਜੁਲਾਈ) ਦੇਰ ਰਾਤ ਪੁਲਿਸ ਅਤੇ ਸੁਰੱਖਿਆ ਬਲਾਂ ਦੀ ਇੱਕ ਸਾਂਝੀ ਟੀਮ ਨੂੰ ਕੁਪਵਾੜਾ ਜ਼ਿਲ੍ਹੇ ਵਿੱਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਸਾਂਝੀ ਟੀਮ ਨੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਇਸ ਤੋਂ ਬਾਅਦ ਅੱਤਵਾਦੀਆਂ ਦੇ ਪਾਸਿਓਂ ਗੋਲੀਬਾਰੀ ਸ਼ੁਰੂ ਹੋ ਗਈ, ਜਿਸ ‘ਤੇ ਫੌਜ ਨੇ ਕਾਰਵਾਈ ਕੀਤੀ ਅਤੇ ਜਵਾਬੀ ਕਾਰਵਾਈ ਸ਼ੁਰੂ ਕਰ ਦਿੱਤੀ।