
ਬ੍ਰਿਟੇਨ ਨੇ ਆਪਣੇ ਨਾਗਰਿਕਾਂ ਨੂੰ ਤੁਰੰਤ ਲੇਬਨਾਨ ਛੱਡਣ ਲਈ ਕਿਹਾ ਹੈ ਅਤੇ ਬੇਰੂਤ ਸਥਿਤ ਦੂਤਘਰ ਦੇ ਕਰਮਚਾਰੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਖੇਤਰ ਤੋਂ ਵਾਪਸ ਬੁਲਾਉਣ ਦਾ ਐਲਾਨ ਕੀਤਾ ਹੈ। ਵਿਦੇਸ਼ ਵਿਭਾਗ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਬ੍ਰਿਟੇਨ ਦੇ ਜਿਹੜੇ ਲੋਕ ਇਸ ਸਮੇਂ ਲੇਬਨਾਨ ਵਿੱਚ ਹਨ, ਉਨ੍ਹਾਂ ਨੂੰ ਜਲਦੀ ਤੋਂ ਜਲਦੀ ਉੱਥੋਂ ਚਲੇ ਜਾਣਾ ਚਾਹੀਦਾ ਹੈ। ਬਿਆਨ ਅਨੁਸਾਰ ਬੇਰੂਤ ਵਿੱਚ ਬ੍ਰਿਟਿਸ਼ ਦੂਤਘਰ ਵਿੱਚ ਕੰਮ ਕਰ ਰਹੇ ਅਧਿਕਾਰੀਆਂ ਦੇ ਪਰਿਵਾਰਾਂ ਨੂੰ ਅਸਥਾਈ ਤੌਰ ‘ਤੇ ਖੇਤਰ ਤੋਂ ਬਾਹਰ ਕੱਢ ਲਿਆ ਗਿਆ ਹੈ, ਪਰ ਦੂਤਘਰ ਕੰਮ ਕਰਨਾ ਜਾਰੀ ਰੱਖੇਗਾ। ਇਸ ਤੋਂ ਪਹਿਲਾਂ ਅਮਰੀਕਾ, ਭਾਰਤ, ਸਵੀਡਨ ਅਤੇ ਹੋਰ ਦੇਸ਼ਾਂ ਦੇ ਦੂਤਘਰਾਂ ਨੇ ਆਪਣੇ ਨਾਗਰਿਕਾਂ ਨੂੰ ਲੇਬਨਾਨ ਛੱਡਣ ਦੀ ਸਿਫਾਰਸ਼ ਕੀਤੀ ਸੀ। ਜ਼ਿਕਰਯੋਗ ਹੈ ਕਿ ਅਕਤੂਬਰ 2023 ‘ਚ ਗਾਜ਼ਾ ਪੱਟੀ ‘ਚ ਇਜ਼ਰਾਇਲੀ ਫੌਜੀ ਕਾਰਵਾਈ ਸ਼ੁਰੂ ਹੋਣ ਤੋਂ ਬਾਅਦ ਇਜ਼ਰਾਈਲ-ਲੇਬਨਾਨੀ ਸਰਹੱਦ ‘ਤੇ ਵੀ ਸਥਿਤੀ ਵਿਗੜ ਗਈ ਹੈ।