
ਸ਼੍ਰੋਮਣੀ ਅਕਾਲੀ ਦਲ ਵਿਚ ਪੈਦਾ ਹੋਏ ਕਲੇਸ਼ ਵਿਚਾਲੇ ਪਾਰਟੀ ਵਲੋਂ ਸੰਸਦੀ ਬੋਰਡ ਦਾ ਗਠਨ ਕੀਤਾ ਹੈ। ਇਸ ਦੀ ਜਾਣਕਾਰੀ ਅਕਾਲੀ ਦਲ ਦੇ ਸੀਨੀਅਰ ਆਗੂ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦਿੱਤਾ ਹੈ। ਚੀਮਾ ਨੇ ਆਖਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ ਸੰਸਦੀ ਬੋਰਡ ਦਾ ਗਠਨ ਕਰ ਦਿੱਤਾ ਗਿਆ ਹੈ। ਇਸ ਵਿਚ ਇਕ ਚੇਅਰਮੈਨ ਅਤੇ ਪੰਜ ਮੈਂਬਰ ਹੋਣਗੇ। ਪਾਰਟੀ ਦੇ ਸੀਨੀਅਰ ਅਤੇ ਟਕਸਾਲੀ ਆਗੂ ਬਲਵਿੰਦਰ ਸਿੰਘ ਭੂੰਦੜ ਨੂੰ ਇਸ ਸੰਸਦੀ ਕਮੇਟੀ ਦਾ ਚੇਅਰਮੈਨ ਲਗਾਇਆ ਗਿਆ ਹੈ।