
ਆਪਣੀ ਪ੍ਰੋਫੈਸ਼ਨਲ ਲਾਈਫ ਤੋਂ ਇਲਾਵਾ ਅਦਾਕਾਰਾ ਅਤੇ ਸੋਸ਼ਲ ਮੀਡੀਆ ਇੰਨਫਲੂਸਰ ਅਵਨੀਤ ਕੌਰ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਕਾਫੀ ਸੁਰਖੀਆਂ ‘ਚ ਰਹਿੰਦੀ ਹੈ। ਹੁਣ ਹਾਲ ਹੀ ‘ਚ ਅਦਾਕਾਰਾ ‘ਤੇ ਇੱਕ ਗਹਿਣਿਆਂ ਦੇ ਬ੍ਰਾਂਡ ਨੇ ਧੋਖਾਧੜੀ ਦਾ ਦੋਸ਼ ਲਗਾਇਆ ਗਿਆ ਹੈ। ਦੋਸ਼ ਹੈ ਕਿ ਕਈ ਵਾਅਦਿਆਂ ਦੇ ਬਾਵਜੂਦ ਅਦਾਕਾਰਾ ਨੇ ਬ੍ਰਾਂਡ ਦੀਆਂ ਚੀਜ਼ਾਂ ਦੀ ਵਰਤੋਂ ਕਰਨ ਤੋਂ ਬਾਅਦ ਵੀ ਉਸ ਨੂੰ ਕ੍ਰੈਡਿਟ ਨਹੀਂ ਦਿੱਤਾ। ਇਹ ਵਿਵਾਦ ਉਦੋਂ ਸਾਹਮਣੇ ਆਇਆ ਜਦੋਂ ਬ੍ਰਾਂਡ ਦੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ ਨੇ ਅਦਾਕਾਰਾ ਨਾਲ ਉਨ੍ਹਾਂ ਦੀ ਗੱਲਬਾਤ ਦੇ ਕੁਝ ਸਕ੍ਰੀਨਸ਼ੌਟਸ ਸ਼ੇਅਰ ਕੀਤੇ।
ਅਦਾਕਾਰਾ ਨੇ ਨਹੀਂ ਦਿੱਤੇ ਪੈਸੇ
ਇਸ ਪੋਸਟ ‘ਚ ਦੱਸਿਆ ਗਿਆ ਹੈ ਕਿ ਜਦੋਂ ਜਿਊਲਰੀ ਬ੍ਰਾਂਡ ਨੇ ਇਸ ਬਾਰੇ ਅਵਨੀਤ ਕੌਰ ਦੀ ਟੀਮ ਨਾਲ ਮੁੜ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਉਹ ਗਹਿਣਿਆਂ ਦੇ ਪੈਸੇ ਦੇ ਦੇਣਗੇ। ਜਦੋਂ ਕੰਪਨੀ ਨੇ ਬਿੱਲ ਭੇਜਿਆ ਤਾਂ ਉਸ ਨੇ ਭੁਗਤਾਨ ਕਰਨ ਤੋਂ ਇਨਕਾਰ ਕਰ ਦਿੱਤਾ ਅਤੇ ਕਿਹਾ ਕਿ ਉਹ ਕ੍ਰੈਡਿਟ ਦੇਵੇਗੀ।