
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੈਰਿਸ ਓਲੰਪਿਕ ‘ਚ ਜੈਵਲਿਨ ਥਰੋਅ ਮੁਕਾਬਲੇ ‘ਚ ਚਾਂਦੀ ਦਾ ਤਮਗਾ ਜਿੱਤਣ ਵਾਲੇ ਖਿਡਾਰੀ ਨੀਰਜ ਚੋਪੜਾ ਨਾਲ ਫੋਨ ‘ਤੇ ਗੱਲ ਕਰ ਕੇ ਉਨ੍ਹਾਂ ਨੂੰ ਵਧਾਈ ਦਿੱਤੀ। ਇਸ ਦੌਰਾਨ ਪੀ.ਐੱਮ. ਮੋਦੀ ਨੇ ਹਾਲ-ਚਾਲ ਪੁੱਛਿਆ ਅਤੇ ਐਡਿਕਟਰ ਦੀ ਸਮੱਸਿਆ ਬਾਰੇ ਵੀ ਜਾਣਕਾਰੀ ਲਈ। ਪ੍ਰਧਾਨ ਮੰਤਰੀ ਨੇ ਨੀਰਜ ਦੀ ਮਾਂ ਦੀ ਖੇਡ ਭਾਵਨਾ ਦੀ ਸ਼ਲਾਘਾ ਕੀਤੀ। ਪੀ.ਐੱਮ. ਮੋਦੀ ਨੇ ਫੋਨ ‘ਤੇ ਚੋਪੜਾ ਦੀ ਉਪਲੱਬਧੀ ਅਤੇ ਸਮਰਪਣ ਦੀ ਪ੍ਰਸ਼ੰਸਾ ਕੀਤੀ।
ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੇ ਸੋਸ਼ਲ ਮੀਡੀਆ ਮੰਚ ‘ਐਕਸ’ ‘ਤੇ ਲਿਖਿਆ,”ਨੀਰਜ ਚੋਪੜਾ ਇਕ ਬਿਹਤਰੀਨ ਇਨਸਾਨ ਹੈ, ਉਨ੍ਹਾਂ ਨੇ ਵਾਰ-ਵਾਰ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ ਹੈ। ਭਾਰਤ ਬਹੁਤ ਖੁਸ਼ ਹੈ ਕਿ ਉਹ ਇਕ ਹੋਰ ਓਲੰਪਿਕ ਸਫ਼ਲਤਾ ਨਾਲ ਵਾਪਸ ਪਰਤ ਰਹੇ ਹਨ। ਉਨ੍ਹਾਂ ਨੂੰ ਚਾਂਦੀ ਦਾ ਤਮਗਾ ਜਿੱਤਣ ‘ਤੇ ਵਧਾਈ। ਉਹ ਅਣਗਿਣਤ ਐਥਲਿਟਾਂ ਨੂੰ ਆਪਣੇ ਸੁਫ਼ਨਿਆਂ ਨੂੰ ਪੂਰਾ ਕਰਨ ਅਤੇ ਸਾਡੇ ਦੇਸ਼ ਨੂੰ ਮਾਣ ਮਹਿਸੂਸ ਕਰਵਾਉਣ ਲਈ ਪ੍ਰੇਰਿਤ ਕਰਨਾ ਜਾਰੀ ਰੱਖਣਗੇ।”