
ਲੁਧਿਆਣਾ ਦੇ ਜਮਾਲਪੁਰ ਇਲਾਕੇ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਵਿਚ ਹੰਗਾਮਾ ਹੋ ਗਿਆ। ਜਿੱਥੇ ਵਿਦਿਆਰਥੀਆਂ ਦੇ ਮਾਪਿਆਂ ਨੇ ਸਕੂਲ ਅਧਿਆਪਕਾ ‘ਤੇ ਬੱਚਿਆਂ ਦੀ ਕੁੱਟਮਾਰ ਕਰਨ ਦਾ ਦੋਸ਼ ਲਗਾਇਆ ਹੈ। ਗੁੱਸੇ ਵਿਚ ਆਏ ਪਰਿਵਾਰਕ ਮੈਂਬਰਾਂ ਅਤੇ ਬੱਚਿਆਂ ਨੇ ਪੁਲਸ ਕਾਲੋਨੀ ਦੇ ਨੇੜੇ ਚੰਡੀਗੜ੍ਹ ਰੋਡ ‘ਤੇ ਜਾਮ ਲਗਾ ਦਿੱਤਾ। ਮੌਕੇ ‘ਤੇ ਪੁੱਜੀ ਜਮਾਲਪੁਰ ਥਾਣੇ ਦੀ ਪੁਲਸ ਨੇ ਪ੍ਰਦਰਸ਼ਨ ਕਰ ਰਹੇ ਮਾਪਿਆਂ ਅਤੇ ਬੱਚਿਆਂ ਸਮਜਾ ਕੇ ਸੜਕ ਤੋਂ ਹਟਾਇਆ।ਬੱਚਿਆਂ ਨੇ ਦੱਸਿਆ ਕਿ ਮੈਡਮ ‘ਤੇ ਦੁਪਹਿਰ ਸਮੇਂ ਕਿਸੇ ਬੁਰੀ ਆਤਮਾ (ਭੂਤ) ਦਾ ਸਾਇਆ ਆ ਜਾਂਦਾ ਹੈ। ਇਸ ਕਰਕੇ ਉਹ ਬਿਨਾਂ ਸੋਚੇ-ਸਮਝੇ ਉਨ੍ਹਾਂ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੰਦੀ ਹੈ। ਜਾਣਕਾਰੀ ਦਿੰਦਿਆਂ ਵਿਦਿਆਰਥੀ ਆਯੂਸ਼ ਨੇ ਦੱਸਿਆ ਕਿ ਅਸੀਂ ਕਿਤਾਬਾਂ ਲੈ ਕੇ ਪੜ੍ਹ ਰਹੇ ਸਾਂ। ਅਚਾਨਕ ਮੈਡਮ ਨੇ ਸਾਨੂੰ ਡੰਡਿਆਂ ਨਾਲ ਕੁੱਟਣਾ ਸ਼ੁਰੂ ਕਰ ਦਿੱਤਾ।