
ਜਲੰਧਰ ਦੇ ਲਿੰਕ ਰੋਡ ‘ਤੇ ਸਥਿਤ ਸੂਫ਼ੀ ਗਾਇਕ ਹੰਸਰਾਜ ਹੰਸ ਦੀ ਕੋਠੀ ਨੇੜੇ ਸਥਿਤ ਸ਼੍ਰੀ ਗੁਰੂ ਰਵਿਦਾਸ ਭਵਨ ‘ਚ ਚੋਰ ਗੋਲਕ ਤੋੜ ਕੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇ ਕੇ ਫਰਾਰ ਹੋ ਗਏ। ਚੋਰੀ ਦੀ ਵਾਰਦਾਤ ਮੰਦਿਰ ਵਿੱਚ ਲੱਗੇ ਸੀ. ਸੀ. ਟੀ. ਵੀ. ਕੈਮਰੇ ਵਿੱਚ ਕੈਦ ਹੋ ਗਈ ਹੈ। ਜਿਸ ਵਿੱਚ ਇਕ ਚੋਰ ਮੰਦਿਰ ਵਿੱਚ ਚੋਰੀ ਕਰਦਾ ਨਜ਼ਰ ਆ ਰਿਹਾ ਹੈ। ਚੋਰੀ ਦੀ ਸ਼ਿਕਾਇਤ ਥਾਣਾ ਨੰਬਰ-6 ਨੂੰ ਦੇ ਦਿੱਤੀ ਗਈ ਹੈ।
ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਵਰਿੰਦਰ ਨੇ ਦੱਸਿਆ ਕਿ ਸ਼੍ਰੀ ਰਵਿਦਾਸ ਭਵਨ ‘ਚ ਦੇਰ ਰਾਤ 2 ਵਜੇ ਚੋਰਾਂ ਨੇ ਵਾਰਦਾਤ ਨੂੰ ਅੰਜਾਮ ਦਿੱਤਾ। ਉਨ੍ਹਾਂ ਦੱਸਿਆ ਕਿ ਸ਼੍ਰੀ ਰਵਿਦਾਸ ਭਵਨ ਵਿੱਚ ਇਹ ਚੌਥੀ ਘਟਨਾ ਹੈ। ਵਰਿੰਦਰ ਨੇ ਦੱਸਿਆ ਕਿ ਉਨ੍ਹਾਂ ਇਸ ਮਾਮਲੇ ਸਬੰਧੀ ਸੀ. ਪੀ. ਸਾਹਿਬ ਨਾਲ ਗੱਲ ਕੀਤੀ ਸੀ ਪਰ ਕੋਈ ਹੱਲ ਨਹੀਂ ਨਿਕਲਿਆ।