
ਯੂ. ਪੀ. ਦੇ ਬਰੇਲੀ ਤੋਂ ਸ਼ਹਿਰ ਵਿਚ ਅਫ਼ੀਮ ਦੀ ਸਪਲਾਈ ਦੇਣ ਆਏ ਇਕ ਸਪਲਾਇਰ ਨੂੰ ਥਾਣਾ ਨੰਬਰ 1 ਦੀ ਪੁਲਸ ਨੇ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਨੂੰ ਪੁਲਸ ਨੇ ਪੁੱਛਗਿੱਛ ਤੋਂ ਬਾਅਦ ਜੇਲ੍ਹ ਭੇਜ ਦਿੱਤਾ ਗਿਆ ਹੈ। ਪੁਲਸ ਹੁਣ ਮੁਲਜ਼ਮ ਦੇ ਨੈੱਟਵਰਕ ਨੂੰ ਬ੍ਰੇਕ ਕਰਨ ਵਿਚ ਜੁਟੀ ਹੋਈ ਹੈ। ਥਾਣਾ ਨੰਬਰ 1 ਦੇ ਇੰਚਾਰਜ ਹਰਿੰਦਰ ਸਿੰਘ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ’ਤੇ ਜਲੰਧਰ-ਅੰਮ੍ਰਿਤਸਰ ਬਾਈਪਾਸ ਸਥਿਤ ਸੀ. ਜੇ. ਐੱਸ. ਸਕੂਲ ਨਜ਼ਦੀਕ ਉਨ੍ਹਾਂ ਦੀ ਟੀਮ ਨੇ ਟ੍ਰੈਪ ਲਾਇਆ ਸੀ। ਇਸ ਦੌਰਾਨ ਪੈਦਲ ਆ ਰਹੇ ਨੌਜਵਾਨ ਨੂੰ ਸ਼ੱਕ ਪੈਣ ’ਤੇ ਰੋਕਿਆ ਗਿਆ, ਜਿਸ ਦੇ ਹੱਥ ਵਿਚ ਫੜੇ ਬੈਗ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ 1 ਕਿਲੋ 600 ਗ੍ਰਾਮ ਅਫ਼ੀਮ ਬਰਾਮਦ ਹੋਈ ਹੈ