
ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਉਹ ਸ਼ੁੱਕਰਵਾਰ ਸ਼ਾਮ ਨੂੰ ਜੇਲ੍ਹ ਤੋਂ ਬਾਹਰ ਆਏ ਸੀ। ਅੱਜ ਵਰਕਰਾਂ ਨੂੰ ਸੰਬੋਧਨ ਕਰਦਿਆਂ ਸਿਸੋਦੀਆ ਨੇ ਕਿਹਾ ਕਿ ਸੱਚਾਈ ਤੇ ਇਮਾਨਦਾਰੀ ਦੀ ਹੀ ਜਿੱਤ ਹੋਈ। ਮੈਂ ਇੱਥੇ ਸੰਵਿਧਾਨ ਦੀ ਤਾਕਤ ਨਾਲ ਖੜ੍ਹਾ ਹਾਂ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਜਲਦੀ ਸਾਹਮਣੇ ਆਉਣਗੇ।
ਇਸ ਤੋਂ ਪਹਿਲਾਂ ਸਵੇਰੇ ਸਿਸੋਦੀਆ ਕਨਾਟ ਪਲੇਸ ਸਥਿਤ ਹਨੂਮਾਨ ਮੰਦਰ ਪਹੁੰਚੇ ਸਨ। ਜਿਸ ਤੋਂ ਬਾਅਦ ‘ਆਪ’ ਨੇਤਾ ਰਾਜਘਾਟ ਪਹੁੰਚੇ ਅਤੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦਿੱਤੀ। ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਮਨੀਸ਼ ਸਿਸੋਦੀਆ ਨੇ ਕਿਹਾ, ‘ਇਨ੍ਹਾਂ ਹੰਝੂਆਂ ਨੇ ਮੈਨੂੰ ਤਾਕਤ ਦਿੱਤੀ ਹੈ। ਮੈਨੂੰ ਉਮੀਦ ਸੀ ਕਿ 7-8 ਮਹੀਨਿਆਂ ਵਿੱਚ ਇਨਸਾਫ਼ ਮਿਲੇਗਾ ਪਰ ਕੋਈ ਗੱਲ ਨਹੀਂ, 17 ਮਹੀਨੇ ਲੱਗ ਗਏ। 17 ਮਹੀਨੇ ਲੱਗ ਗਏ ਪਰ ਇਮਾਨਦਾਰੀ ਅਤੇ ਸੱਚਾਈ ਦੀ ਜਿੱਤ ਹੋਈ ਹੈ। ਰੱਬ ਦੇ ਘਰ ਦੇਰ ਹੈ, ਹਨੇਰਾ ਨਹੀਂ। ਸਿਸੋਦੀਆ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦਾ ਨਾਂ ਅੱਜ ਪੂਰੇ ਦੇਸ਼ ਵਿੱਚ ਇਮਾਨਦਾਰੀ ਦਾ ਪ੍ਰਤੀਕ ਬਣ ਗਿਆ ਹੈ।