
ਪੰਜਾਬ ਦੀ ਮੋਗਾ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ ‘ਤੇ ਮੋਗਾ ਦੇ ਪਿੰਡ ਖੁਖਰਾਣਾ ਦਾਣਾ ਮੰਡੀ ਤੋਂ 4 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੂੰ ਇਨ੍ਹਾਂ ਕੋਲੋਂ 6 ਪਿਸਤੌਲਾਂ, 7 ਮੈਗਜ਼ੀਨਾਂ, 41 ਕਾਰਤੂਸ ਅਤੇ ਇੱਕ ਮਾਰੂਤੀ ਕਾਰ ਬਰਾਮਦ ਕੀਤਾ ਹੈ। ਜਿਨ੍ਹਾਂ ਵਿੱਚੋਂ 2 ਮੋਗਾ ਜ਼ਿਲ੍ਹੇ ਦੇ ਵਸਨੀਕ ਹਨ। 2 ਫ਼ਿਰੋਜ਼ਪੁਰ ਜ਼ਿਲ੍ਹੇ ਦੇ ਵਸਨੀਕ ਹਨ। ਚਾਰਾਂ ਮੁਲਜ਼ਮਾਂ ਨੂੰ ਮੋਗਾ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਲਿਆ ਜਾਵੇਗਾ ।ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਮੋਗਾ ਦੇ ਐੱਸ.ਐੱਸ.ਪੀ. ਅੰਕੁਰ ਗੁਪਤਾ ਨੇ ਦੱਸਿਆ ਕਿ ਮੋਗਾ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਇੱਕ ਮਾਰੂਤੀ ਕਾਰ ਵਿੱਚ ਸਵਾਰ 4 ਵਿਅਕਤੀ ਮੋਗਾ ਦੇ ਪਿੰਡ ਖੁਖਰਾਣਾ ਦਾਣਾ ਮੰਡੀ ਵਿੱਚ ਕੋਈ ਵਾਰਦਾਤ ਕਰਨ ਦੀ ਤਾਕ ਵਿੱਚ ਹਨ। ਉਨ੍ਹਾਂ ਕੋਲ ਭਾਰੀ ਮਾਤਰਾ ਵਿੱਚ ਹਥਿਆਰ ਹਨ। ਮੋਗਾ CIA ਦੀ ਟੀਮ ਨੇ ਮੌਕੇ ’ਤੇ ਪਹੁੰਚ ਕੇ ਮਾਰੂਤੀ ਕਾਰ ’ਚ ਸਵਾਰ ਚਾਰ ਵਿਅਕਤੀਆਂ ਨੂੰ ਕਾਬੂ ਕਰ ਲਿਆ।