
ਥਾਣਾ ਜੋਧੇਵਾਲ ਦੇ ਅਧੀਨ ਆਉਂਦੇ ਕੈਲਾਸ਼ ਨਗਰ ਰੋਡ ‘ਤੇ ਅੱਜ ਤੜਕਸਾਰ 4.30 ਵਜੇ ਕਰਿਆਨੇ ਦੀ ਦੁਕਾਨ ਦਾ ਸ਼ਟਰ ਤੋੜ ਕੇ ਚੋਰਾਂ ਨੇ ਅੰਦਰੋਂ ਕਾਜੂ-ਬਦਾਮ ਦੇ ਨਾਲ ਨਕਦੀ ਚੋਰੀ ਕਰ ਲਈ।ਉਕਤ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਦੁਕਾਨ ਦੇ ਮਾਲਕ ਸੂਰਜ ਕੁਮਾਰ ਨੇ ਦੱਸਿਆ ਕਿ ਬੀਤੀ ਰਾਤ ਉਹ ਆਪਣੀ ਦੁਕਾਨ ਨੂੰ ਤਾਲਾ ਲਗਾ ਕੇ ਚਲਾ ਗਿਆ ਸੀ ਅਤੇ ਅੱਜ ਸਵੇਰੇ ਤਕਰੀਬਨ 4.30 ਵਜੇ ਚੋਰਾਂ ਨੇ ਉਸ ਦੀ ਦੁਕਾਨ ਦਾ ਸ਼ਟਰ ਪੁੱਟ ਕੇ ਅੰਦਰੋਂ ਬਾਦਾਮ, ਕਾਜੂ ਅਤੇ ਨਕਦੀ ਚੋਰੀ ਕਰ ਲਈ ਅਤੇ ਇਸ ਮਗਰੋਂ ਉਸ ਨੇ ਥਾਣਾ ਜੋਧੇਵਾਲ ਦੀ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਈ ਗਈ।