
ਲੰਡਨ ‘ਚ ਭਾਰਤੀ ਹਾਈ ਕਮਿਸ਼ਨ ‘ਤੇ 2023 ਵਿਚ ਹੋਏ ਹਮਲੇ ਦੇ ਮਾਮਲੇ ਵਿਚ ਇਕ ਹੋਰ ਵੱਡਾ ਕਦਮ ਚੁੱਕਦਿਆਂ NIA ਨੇ ਵੀਰਵਾਰ ਨੂੰ ਇਕ ਮੁੱਖ ਮੁਲਜ਼ਮ ਦੇ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਹੈ। ਇਕ ਅਧਿਕਾਰੀ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਦਿੱਲੀ ਵਿਚ ਇਕ ਵਿਸ਼ੇਸ਼ NIA ਅਦਾਲਤ ਵਿਚ ਚਾਰਜਸ਼ੀਟ ਦਾਖ਼ਲ ਕੀਤੀ ਗਈ। ਇਸ ਦੇ ਨਾਲ ਹੀ ਸ਼ੁਰੂਆਤੀ ਜਾਂਚ ਵਿਚ ਇਹ ਖ਼ੁਲਾਸਾ ਹੋਇਆ ਹੈ ਕਿ ਇਹ ਹਮਲਾ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਖ਼ਿਲਾਫ਼ ਕੀਤੀ ਗਈ ਕਾਰਵਾਈ ਦੇ ਬਦਲੇ ਲਈ ਕੀਤਾ ਗਿਆ ਸੀ।ਐੱਨ.ਆਈ.ਏ ਦੇ ਬਿਆਨ ਵਿਚ ਕਿਹਾ ਗਿਆ ਕਿ ਇਸ ਮਗਰੋਂ ਗਾਬਾ ਦੇ ਖ਼ਿਲਾਫ਼ ਜਾਂਚ ਸ਼ੁਰੂ ਕੀਤੀ ਗਈ ਅਤੇ ਜਾਂਚ ਜਾਰੀ ਰਹਿਣ ਤਕ ਉਸ ਨੂੰ ਦੇਸ਼ ਨਾ ਛੱਡਣ ਲਈ ਕਿਹਾ ਗਿਆ। ਇਸ ਵਿਚ ਕਿਹਾ ਗਿਆ ਹੈ ਕਿ ਮਹੀਨਿਆਂ ਤਕ ਚੱਲੀ ਜਾੰਚ ਮਗਰੋਂ NIA ਨੇ ਉਸ ਦਾ ਮੋਬਾਈਲ ਫ਼ੋਨ ਜ਼ਬਤ ਕਰ ਲਿਆ ਤੇ ਘਟਨਾ ਦੇ ਕਈ ਇਤਰਾਜ਼ਯੋਗ ਵੀਡੀਓ ਤੇ ਫੋਟੋਆਂ ਸਮੇਤ ਅੰਕੜਿਆਂ ਦੀ ਜਾਂਚ ਕੀਤੀ ਅਤੇ ਘਟਨਾ ਵਿਚ ਉਸ ਦੀ ਹਿੱਸੇਦਾਰੀ ਸਥਾਪਤ ਕੀਤੀ।