
ਰਾਜਸਥਾਨ ਸਰਕਾਰ ਨੇ ਭਾਰਤੀ ਪ੍ਰਸ਼ਾਸਨਿਕ ਸੇਵਾ (ਆਈਏਐੱਸ) ਦੇ 108 ਅਧਿਕਾਰੀਆਂ ਦੇ ਫੇਰਬਦਲ ਦੇ ਨਾਲ ਆਪਣੇ ਪ੍ਰਸ਼ਾਸਨਿਕ ਢਾਂਚੇ ਵਿੱਚ ਬਹੁਤ ਚਿਰ ਤੋਂ ਉਡੀਕੇ ਗਏ ਫੇਰਬਦਲ ਦੀ ਸ਼ੁਰੂਆਤ ਕਰ ਦਿੱਤੀ ਹੈ। ਇਸ ਦੇ ਤਹਿਤ ਇਥੇ 96 ਆਈਏਐੱਸ ਦੇ ਤਬਾਦਲੇ ਕੀਤੇ ਗਏ ਹਨ, ਨਾਲ ਹੀ 10 ਆਈਏਐੱਸ ਨੂੰ ਨਵਾਂ ਚਾਰਜ ਅਤੇ 20 ਆਈਏਐਸ ਅਧਿਕਾਰੀਆਂ ਨੂੰ ਵਾਧੂ ਚਾਰਜ ਦਿੱਤਾ ਗਿਆ ਹੈ। ਵਰਨਣਯੋਗ ਹੈ ਕਿ ਰਾਜ ਦੇ ਸਿਆਸੀ ਅਤੇ ਪ੍ਰਸ਼ਾਸਨਿਕ ਹਲਕਿਆਂ ਵਿੱਚ ਲੰਬੇ ਸਮੇਂ ਤੋਂ ਤਬਾਦਲਿਆਂ ਦੀ ਸੂਚੀ ਨੂੰ ਲੈ ਕੇ ਅਟਕਲਾਂ ਲਾਈਆਂ ਜਾ ਰਹੀਆਂ ਸਨ। ਸੂਬਾ ਸਰਕਾਰ ਦੇ ਪ੍ਰਸੋਨਲ ਵਿਭਾਗ ਨੇ ਵੀਰਵਾਰ ਦੇਰ ਰਾਤ ਇਸ ਸਬੰਧ ‘ਚ ਹੁਕਮ ਜਾਰੀ ਕੀਤਾ।