
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਲਿਬਰਲ ਸਰਕਾਰ ਨੂੰ ਬੁੱਧਵਾਰ ਨੂੰ ਵੱਡਾ ਝਟਕਾ ਲੱਗਿਆ ਹੈ। ਦਰਅਸਲ, ਨਿਊ ਡੇਮੋਕ੍ਰੇਟਿਕ ਪਾਰਟੀ ਦੇ ਨੇਤਾ ਜਗਮੀਤ ਸਿੰਘ ਨੇ ਸਮਰਥਨ ਵਾਪਸ ਲੈਣ ਦਾ ਐਲਾਨ ਕੀਤਾ ਹੈ। NDA ਨੇਤਾ ਨੇ ਇੱਕ ਵੀਡੀਓ ਸੰਦੇਸ਼ ਵਿੱਚ ਕਿਹਾ ਕਿ ਉਹ ਦੋਹਾਂ ਟਰੂਡੋ ਸਰਕਾਰ ਨਾਲ 2022 ਵਿੱਚ ਹੋਏ ਗਠਜੋੜ ਨੂੰ ਤੋੜ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਟਰੂਡੋ ਦੀ ਲਿਬਰਲ ਸਰਕਾਰ ਦੇ ਨਾਲ ਉਨ੍ਹਾਂ ਦੀ ਪਾਰਟੀ ਵੱਲੋਂ ਕੀਤੇ ਗਏ ਸਮਝੌਤੇ ਨੂੰ ਖਤਮ ਕਰ ਦਿੱਤਾ ਹੈ। ਜਗਮੀਤ ਸਿੰਘ ਨੇ ਕਿਹਾ ਕਿ ਲਿਬਰਲ ਸਰਕਾਰ ਬਹੁਤ ਕਮਜ਼ੋਰ ਤੇ ਲਾਲਚੀ ਹੈ। ਇਸ ਲਈ ਉਹ ਲੋਕਾਂ ਲਈ ਨਹੀਂ ਲੜ ਸਕਦੀ। ਉਹ ਬਦਲਾਅ ਵੀ ਨਹੀਂ ਲਿਆ ਸਕਦੀ।