
ਭਾਜਪਾ ਦੀ ਹਰਿਆਣਾ ਇਕਾਈ ਦੇ ਨੇਤਾ ਅਤੇ ਸਾਬਕਾ ਮੰਤਰੀ ਕਰਨਦੇਵ ਕੰਬੋਜ ਸ਼ੁੱਕਰਵਾਰ ਨੂੰ ਪਾਰਟੀ ਛੱਡ ਕੇ ਕਾਂਗਰਸ ‘ਚ ਸ਼ਾਮਲ ਹੋ ਗਏ। ਕੰਬੋਜ ਨੇ ਅਗਲੇ ਮਹੀਨੇ ਹੋਣ ਵਾਲੀਆਂ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਟਿਕਟ ਨਾ ਮਿਲਣ ਤੋਂ ਬਾਅਦ ਹਾਲ ਹੀ ‘ਚ ਭਾਜਪਾ ਦੀ ਪ੍ਰਦੇਸ਼ ਇਕਾਈ ਦੇ ਹੋਰ ਪਿਛੜਾ ਵਰਗ (ਓ.ਬੀ.ਸੀ.) ਮੋਰਚਾ ਦੇ ਮੁਖੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਕੰਬੌਜ ਰਾਦੌਰ ਜਾਂ ਇੰਦਰੀ ਸੀਟ ਤੋਂ ਟਿਕਟ ਚਾਹੁੰਦੇ ਸਨ। ਇੱਥੇ ਜਾਰੀ ਇਕ ਬਿਆਨ ‘ਚ ਕਿਹਾ ਗਿਆ ਕਿ ਉਹ ਸਾਬਕਾ ਮੁੱਖ ਮੰਤਰੀ ਭੂਪਿੰਦਰ ਸਿੰਘ ਹੁੱਡਾ ਅਤੇ ਪ੍ਰਦੇਸ਼ ਕਾਂਗਰਸ ਮੁਖੀ ਉਦੇਭਾਨ ਦੀ ਮੌਜੂਦਗੀ ‘ਚ ਕਾਂਗਰਸ ‘ਚ ਸ਼ਾਮਲ ਹੋਏ।