
ਪੰਜਾਬ ਵਿੱਚ ਸਰਹੱਦ ਪਾਰ (ਪਾਕਿਸਤਾਨ) ਤੋਂ ਵੱਡੀ ਮਾਤਰਾ ਵਿੱਚ ਨਸ਼ਿਆਂ ਦੀ ਸਪਲਾਈ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਹਾਲਾਂਕਿ ਪੰਜਾਬ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਇੱਕ ਤੋਂ ਬਾਅਦ ਇੱਕ ਪਾਕਿਸਤਾਨ ਦੀਆਂ ਨਾਪਾਕ ਗਤੀਵਿਧੀਆਂ ਨੂੰ ਨਾਕਾਮ ਕਰ ਰਹੀਆਂ ਹਨ। ਪਾਕਿਸਤਾਨ ਤੋਂ ਨਸ਼ਾ ਤਸਕਰ ਡਰੋਨ ਰਾਹੀਂ ਨਸ਼ਿਆਂ ਦੀ ਵੱਡੀ ਖੇਪ ਸਰਹੱਦ ‘ਤੇ ਭੇਜ ਰਹੇ ਹਨ।ਪੰਜਾਬ ਪੁਲਿਸ ਨੇ ਬੁੱਧਵਾਰ ਸ਼ਾਮ ਨੂੰ ਭਾਰਤ-ਪਾਕਿਸਤਾਨ ਸਰਹੱਦ ‘ਤੇ ਸਰਹੱਦ ਪਾਰੋਂ ਭੇਜੀ ਗਈ ਨਸ਼ਿਆਂ ਦੀ ਖੇਪ ਬਰਾਮਦ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ। ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਸਰਹੱਦੀ ਪਿੰਡ ਕਾਂਸੇਕੇ ਅਤੇ ਪਿੰਡ ਮੰਝ ਵਿਖੇ ਦੋ ਵੱਖ-ਵੱਖ ਆਪ੍ਰੇਸ਼ਨਾਂ ਦੌਰਾਨ 10 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਨੂੰ ਡਰੋਨ ਵੀ ਮਿਲੇ ਹਨ।