
ਫਿਲਸਤੀਨੀ ਰਾਸ਼ਟਰਪਤੀ ਨੇ ਲੇਬਨਾਨ ਨੂੰ ਨਿਸ਼ਾਨਾ ਬਣਾਉਣ ਵਾਲੇ “ਅੱਤਵਾਦੀ” ਹਮਲਿਆਂ ਦੀ ਨਿੰਦਾ ਕੀਤੀ, ਜਿਸ ਦੇ ਨਤੀਜੇ ਵਜੋਂ ਵੱਡੀ ਗਿਣਤੀ ’ਚ ਜਾਨੀ ਨੁਕਸਾਨ ਹੋਇਆ। ਰਾਸ਼ਟਰਪਤੀ ਨੇ ਨਿਰਦੋਸ਼ ਨਾਗਰਿਕਾਂ ਨੂੰ ਪ੍ਰਭਾਵਿਤ ਕਰਨ ਵਾਲੇ “ਅੱਤਵਾਦ” ਖਿਲਾਫ ਲੇਬਨਾਨ ਦੀ ਸਰਕਾਰ ਅਤੇ ਲੋਕਾਂ ਦੇ ਨਾਲ ਫਿਲਸਤੀਨ ਦੀ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ। ਇਕ ਨਿਊਜ਼ ਏਜੰਸੀ ਨੇ ਫਿਲਸਤੀਨੀ ਸਰਕਾਰੀ ਮੀਡੀਆ WAFA ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਇਸ ਨੇ ਪੀੜਤ ਪਰਿਵਾਰਾਂ ਪ੍ਰਤੀ ਹਮਦਰਦੀ ਪ੍ਰਗਟ ਕੀਤੀ ਹੈ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਹੈ। ਰਾਸ਼ਟਰਪਤੀ ਨੇ ਲੇਬਨਾਨ ਦੀ ਪ੍ਰਭੂਸੱਤਾ ਦੀ “ਉਲੰਘਣਾ” ਕਰਨ ਅਤੇ ਕੌਮਾਂਤਰੀ ਸ਼ਾਂਤੀ ਅਤੇ ਸੁਰੱਖਿਆ ਨੂੰ ਖ਼ਤਰਾ ਹੋਣ ਦੀ ਚੇਤਾਵਨੀ ਦਿੱਤੀ।