
ਪੰਜਾਬ ਸਰਕਾਰ ਦੇ ਟਰਾਂਸਪੋਰਟ ਵਿਭਾਗ ਨੇ ਵੱਡੀ ਕਾਰਵਾਈ ਕਰਦਿਆਂ ਲਗਭਗ 600 ਬੱਸਾਂ ਦੇ ਪਰਮਿਟ ਰੱਦ ਕਰ ਦਿੱਤੇ ਹਨ। ਇਹ ਪਰਮਿਟ ਗੈਰ-ਕਾਨੂੰਨੀ ਢੰਗ ਨਾਲ ਜਾਰੀ ਕੀਤੇ ਗਏ ਸਨ। ਸਰਕਾਰ ਵੱਲੋਂ ਜਿਨ੍ਹਾਂ ਬੱਸਾਂ ਦੇ ਪਰਮਿਟ ਰੱਦ ਕੀਤੇ ਗਏ ਹਨ ਉਨ੍ਹਾਂ ਵਿਚ 30 ਫੀਸਦੀ ਬੱਸਾਂ ਬਾਦਲ ਪਰਿਵਾਰ ਦੀਆਂ ਹਨ। ਇਹ ਪਰਮਿਟ ਗੈਰਕਾਨੂੰਨੀ ਤਰੀਕੇ ਨਾਲ ਜਾਰੀ ਕੀਤੇ ਗਏ ਸਨ। ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ 2007 ਤੋਂ 2017 ਅਕਾਲੀ ਦਲ ਦੀ ਸਰਕਾਰ ਅਤੇ ਇਸ ਤੋਂ ਬਾਅਦ ਕਾਂਗਰਸ ਸਰਕਾਰ ਦੇ ਸਮੇਂ ਇਹ ਸਾਰਾ ਖੇਡ ਚੱਲਿਆ ਸੀ। ਇਨ੍ਹਾਂ ਪਰਮਿਟਾਂ ਦਾ ਕੋਈ ਸਿਰ ਪੈਰ ਨਹੀਂ ਸੀ। ਇਸ ਵਿਚ ਕਈ ਵੱਡੀਆਂ ਟ੍ਰਾਂਸਪੋਰਟ ਕੰਪਨੀਆਂ ਸ਼ਾਮਲ ਸਨ, ਜਿਨ੍ਹਾਂ ਨੂੰ ਪਰਮਿਟ ਜਾਰੀ ਕੀਤੇ ਗਏ ਸਨ। ਉਨ੍ਹਾਂ ਕੁਝ ਟ੍ਰਾਂਸਪੋਰਟ ਕੰਪਨੀਆਂ ਦੇ ਨਾਮ ਵੀ ਦੱਸੇ, ਜਿਨ੍ਹਾਂ ਵਿਚ ਬਾਦਲ ਪਰਿਵਾਰ ਦੀ ਮਲਕੀਅਤ ਵਾਲੀ ਕੰਪਨੀ ਦੇ ਲਗਭਗ 30 ਫੀਸਦੀ ਪਰਮਿਟ ਰੱਦ ਕੀਤੇ ਗਏ ਹਨ, ਜੋ ਗੈਰਕਾਨੂੰਨੀ ਸਨ।