
ਬੀਤੇ ਦਿਨੀਂ ਐੱਨ. ਆਈ. ਏ. ਟੀਮ ਨੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਰਿਸ਼ਤੇਦਾਰਾਂ ਦੇ ਘਰਾਂ ਵਿਚ ਛਾਪੇਮਾਰੀ ਕੀਤੀ ਸੀ। ਇਸ ਦੌਰਾਨ ਉਕਤ ਟੀਮ ਨੇ ਅੰਮ੍ਰਿਤਪਾਲ ਸਿੰਘ ਦੇ ਚਾਚੇ ਪ੍ਰਗਟ ਸਿੰਘ ਵਾਸੀ ਰਈਆ ਦੇ ਘਰ ਵੀ ਛਾਪੇਮਾਰੀ ਕੀਤੀ ਸੀ, ਜਿਨ੍ਹਾਂ ਨੂੰ ਥਾਣਾ ਬਿਆਸ ਵਿਖੇ 4 ਘੰਟਿਆਂ ਤੋਂ ਵਧੇਰੇ ਸਮੇਂ ਲਈ ਪੁੱਛਗਿੱਛ ਕਰਨ ਤੋਂ ਬਾਅਦ ਵਾਪਸ ਉਨ੍ਹਾਂ ਦੇ ਘਰ ਭੇਜ ਦਿੱਤਾ ਗਿਆ ਸੀ ਅਤੇ ਨਾਲ ਹੀ ਉਨ੍ਹਾਂ ਨੂੰ ਇਕ ਹੋਰ ਮੁਕੱਦਮੇ ਸਬੰਧੀ 26 ਸਤੰਬਰ ਨੂੰ ਮੁੜ ਤੋਂ ਚੰਡੀਗੜ੍ਹ ਵਿਖੇ ਵਿਪਨ ਕੁਮਾਰ ਡੀ. ਐੱਸ. ਪੀ. ਦੇ ਦਫਤਰ ’ਚ ਪੇਸ਼ ਹੋਣ ਲਈ ਕਿਹਾ ਹੈ।