
ਤਾਈਵਾਨ ਦੇ ਰਾਸ਼ਟਰੀ ਰੱਖਿਆ ਮੰਤਰਾਲੇ (ਐੱਮਐੱਨਡੀ) ਨੇ ਕਿਹਾ ਕਿ ਸੋਮਵਾਰ ਨੂੰ ਸਵੇਰੇ 6 ਵਜੇ (ਸਥਾਨਕ ਸਮੇਂ ਅਨੁਸਾਰ) ਤੇ ਮੰਗਲਵਾਰ ਨੂੰ ਸਵੇਰੇ 6 ਵਜੇ (ਸਥਾਨਕ ਸਮੇਂ ਅਨੁਸਾਰ) ਦੇ ਵਿਚਕਾਰ ਤਾਈਵਾਨ ਦੇ ਆਲੇ-ਦੁਆਲੇ ਛੇ ਚੀਨੀ ਸਮੁੰਦਰੀ ਜਹਾਜ਼ਾਂ ਦਾ ਪਤਾ ਲਗਾਇਆ ਗਿਆ। ਇਸ ਦੀ ਜਾਣਕਾਰੀ ਤਾਈਵਾਨ ਨਿਊਜ਼ ਏਜੰਸੀ ਨੇ ਦਿੱਤੀ ਹੈ।
ਤਾਈਵਾਨ ਦੇ ਰਾਸ਼ਟਰੀ ਰੱਖਿਆ ਮੰਤਰਾਲੇ (MND) ਦੇ ਅਨੁਸਾਰ, ਤਾਈਵਾਨ ਨੇ ਪੀਪਲਜ਼ ਲਿਬਰੇਸ਼ਨ ਆਰਮੀ (PLA) ਦੀ ਗਤੀਵਿਧੀ ਦੀ ਨਿਗਰਾਨੀ ਕਰਨ ਲਈ ਜਹਾਜ਼ ਅਤੇ ਜਲ ਸੈਨਾ ਦੇ ਜਹਾਜ਼ ਭੇਜੇ ਅਤੇ ਤੱਟਵਰਤੀ-ਅਧਾਰਿਤ ਮਿਜ਼ਾਈਲ ਪ੍ਰਣਾਲੀਆਂ ਨੂੰ ਤਾਇਨਾਤ ਕੀਤਾ। ਤਾਈਵਾਨ ਨਿਊਜ਼ ਦੇ ਅਨੁਸਾਰ ਤਾਈਵਾਨ ਦੇ ਏਅਰ ਡਿਫੈਂਸ ਆਈਡੈਂਟੀਫਿਕੇਸ਼ਨ ਜ਼ੋਨ (ADIZ) ਵਿਚ ਕੋਈ ਵੀ PLA ਜਹਾਜ਼ ਨਹੀਂ ਮਿਲਿਆ।