
ਦਿੱਲੀ ਦੀ ਮੁੱਖ ਮੰਤਰੀ ਦੀ ਕੁਰਸੀ ਸੰਭਾਲਣ ਮਗਰੋਂ ਆਤਿਸ਼ੀ ਨੇ ਮਜ਼ਦੂਰਾਂ ਲਈ ਵੱਡਾ ਐਲਾਨ ਕੀਤਾ ਹੈ। ਆਤਿਸ਼ੀ ਨੇ ਗੈਰ-ਸੰਗਠਿਤ ਖੇਤਰ ਦੇ ਗੈਰ-ਹੁਨਰਮੰਦ ਕਾਮਿਆਂ ਲਈ 18,066 ਰੁਪਏ, ਅਰਧ-ਹੁਨਰਮੰਦ ਲਈ 19,929 ਰੁਪਏ ਅਤੇ ਹੁਨਰਮੰਦ ਕਾਮਿਆਂ ਲਈ 21,917 ਰੁਪਏ ਘੱਟੋ-ਘੱਟ ਤਨਖਾਹ ਦਾ ਐਲਾਨ ਕੀਤਾ ਹੈ। ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਦੇ ਇਸ ਐਲਾਨ ਨਾਲ ਸਪੱਸ਼ਟ ਹੋ ਗਿਆ ਹੈ ਕਿ ਰਾਸ਼ਟਰੀ ਰਾਜਧਾਨੀ ਵਿਚ ਹੁਣ ਕਿਸੇ ਦੀ ਵੀ ਤਨਖ਼ਾਹ 18,000 ਰੁਪਏ ਤੋਂ ਘੱਟ ਨਹੀਂ ਹੋਵੇਗੀ।