
ਹਾਲ ਹੀ ਦੇ ਹਫ਼ਤਿਆਂ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਗਿਰਾਵਟ ਕਾਰਨ ਆਟੋਮੋਬਾਈਲ ਈਂਧਨ ‘ਤੇ ਪੈਟਰੋਲੀਅਮ ਕੰਪਨੀਆਂ ਦੇ ਮੁਨਾਫੇ ਵਿੱਚ ਸੁਧਾਰ ਹੋਇਆ ਹੈ। ਇਸ ਨਾਲ ਜਨਤਕ ਖੇਤਰ ਦੀਆਂ ਕੰਪਨੀਆਂ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 2-3 ਰੁਪਏ ਪ੍ਰਤੀ ਲੀਟਰ ਦੀ ਕਮੀ ਕਰਨ ਦੀ ਗੁੰਜਾਇਸ਼ ਮਿਲ ਗਈ ਹੈ। ਰੇਟਿੰਗ ਏਜੰਸੀ ਆਈਸੀਆਰਏ(ICRA) ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਭਾਰਤ ਦੁਆਰਾ ਦਰਾਮਦ ਕੀਤੇ ਗਏ ਕੱਚੇ ਤੇਲ ਦੀ ਕੀਮਤ ਸਤੰਬਰ ਵਿੱਚ ਔਸਤ 74 ਅਮਰੀਕੀ ਡਾਲਰ ਪ੍ਰਤੀ ਬੈਰਲ ਰਹੀ, ਜਿਹੜੀ ਕਿ ਦਰਮਾਦ ਕੀਤੇ ਤੇਲ ਦੀ ਮਾਰਚ ਵਿੱਚ 83-84 ਅਮਰੀਕੀ ਡਾਲਰ ਪ੍ਰਤੀ ਬੈਰਲ ਕੀਮਤ ਸੀ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਆਖ਼ਰੀ ਵਾਰ 2 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਕੀਤੀ ਗਈ ਸੀ।