
ਆਮ ਆਦਮੀ ਪਾਰਟੀ (ਆਪ) ਮੁਖੀ ਅਰਵਿੰਦ ਕੇਜਰੀਵਾਲ ਸ਼ਹਿਰ ਦੇ ਸਿਵਲ ਲਾਈਨਜ਼ ਇਲਾਕੇ ‘ਚ ਸਥਿਤ ਦਿੱਲੀ ਦੇ ਮੁੱਖ ਮੰਤਰੀ ਦਾ ਅਧਿਕਾਰਤ ਘਰ ਜਲਦ ਹੀ ਖ਼ਾਲੀ ਕਰ ਦੇਣਗੇ ਅਤੇ ਉਹ ਆਪਣੇ ਨਵੀਂ ਦਿੱਲੀ ਚੋਣ ਖੇਤਰ ਨੇੜੇ ਇਕ ਨਵੇਂ ਘਰ ਦੀ ਭਾਲ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀ ਹੈ। ਪਾਰਟੀ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਇਸ ਮਹੀਨੇ ਦੀ ਸ਼ੁਰੂਆਤ ‘ਚ ਦਿੱਲੀ ਦੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇਣ ਵਾਲੇ ਕੇਜਰੀਵਾਲ ਨੇ ਕਿਹਾ ਕਿ ਉਹ ਨਰਾਤਿਆਂ ਦੌਰਾਨ ਅਧਿਕਾਰਤ ‘ਫਲੈਗਸਟਾਫ਼ ਰੋਡ’ ਘਰ ਖ਼ਾਲੀ ਕਰ ਦੇਣਗੇ।ਨਰਾਤਿਆਂ ਦਾ ਉਤਸਵ ਅਕਤੂਬਰ ਦੇ ਪਹਿਲੇ ਹਫ਼ਤੇ ਤੋਂ ਸ਼ੁਰੂ ਹੋ ਰਿਹਾ ਹੈ। ਆਮ ਆਦਮੀ ਪਾਰਟੀ ਨੇ ਇਕ ਬਿਆਨ ‘ਚ ਕਿਹਾ,”ਅਰਵਿੰਦ ਕੇਜਰੀਵਾਲ ਜਲਦ ਹੀ ਮੁੱਖ ਮੰਤਰੀ ਘਰ ਖ਼ਾਲੀ ਕਰ ਦੇਣਗੇ ਅਤੇ ਉਨ੍ਹਾਂ ਦੇ ਨਵੇਂ ਘਰ ਦੀ ਭਾਲ ਤੇਜ਼ ਕਰ ਦਿੱਤੀ ਗਈ ਹੈ। ਕੇਜਰੀਵਾਲ ਨਵੀਂ ਦਿੱਲੀ ਵਿਧਾਨ ਸਭਾ ਖੇਤਰ ਦੇ ਨੇੜੇ ਘਰ ਭਾਲ ਰਹੇ ਹਨ, ਕਿਉਂਕਿ ਉਹ ਉੱਥੇ ਦੇ ਲੋਕਾਂ ਨਾਲ ਜੁੜੇ ਰਹਿਣਾ ਚਾਹੁੰਦੇ ਹਨ।”