
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਆਮ ਆਦਮੀ ਕਲੀਨਿਕਾਂ ਨਾਲ ਪੰਜਾਬ ’ਚ ਸਿਹਤ ਕ੍ਰਾਂਤੀ ਆਈ ਹੈ। ਵੱਖ-ਵੱਖ ਥਾਵਾਂ ‘ਤੇ ਅਜਿਹੇ 872 ਕਲੀਨਿਕ ਖੋਲ੍ਹੇ ਗਏ ਹਨ, ਜਿੱਥੇ ਹਰ ਰੋਜ਼ 60 ਹਜ਼ਾਰ ਦੇ ਕਰੀਬ ਲੋਕ ਆਪਣਾ ਇਲਾਜ ਕਰਵਾ ਰਹੇ ਹਨ। ਇਨ੍ਹਾਂ ਕਲੀਨਿਕਾਂ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ, ਜਿਸ ’ਚ ਹੁਣ ਤੱਕ 2 ਕਰੋੜ 7 ਲੱਖ ਮਰੀਜ਼ ਇਲਾਜ ਲਈ ਪਹੁੰਚੇ ਹਨ। ਖ਼ਾਸ ਗੱਲ ਇਹ ਹੈ ਕਿ ਇਨ੍ਹਾਂ ਵਿਚੋਂ 55 ਫ਼ੀਸਦੀ ਔਰਤਾਂ ਸ਼ਾਮਲ ਹਨ।
ਪਹਿਲਾਂ ਲੋਕਾਂ ਨੂੰ ਛੋਟੀਆਂ ਬਿਮਾਰੀਆਂ ਦੇ ਇਲਾਜ ਲਈ ਵੀ ਦੂਰ-ਦੁਰਾਡੇ ਜਾਣਾ ਪੈਂਦਾ ਸੀ। ਇਸ ਕਾਰਨ ਔਰਤਾਂ ਕਈ ਵਾਰ ਆਪਣੀ ਸਿਹਤ ਨੂੰ ਅਣਗੌਲ਼ਿਆਂ ਹੀ ਕਰ ਦਿੰਦੀਆਂ ਸਨ। ਪਰ ਥਾਂ-ਥਾਂ ‘ਤੇ ਆਮ ਆਦਮੀ ਕਲੀਨਿਕ ਖੁੱਲ੍ਹਣ ਨਾਲ ਔਰਤਾਂ ਨੂੰ ਵਿਸ਼ੇਸ਼ ਸਹੂਲਤ ਮਿਲੀ ਹੈ।