
ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਸੋਮਵਾਰ ਯਾਨੀ ਕਿ ਅੱਜ ਇੱਥੇ ਰਾਸ਼ਟਰਪਤੀ ਭਵਨ ਵਿਚ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ 21 ਸਤੰਬਰ ਨੂੰ ਆਤਿਸ਼ੀ ਦੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣ ਦੇ ਕੁਝ ਦਿਨ ਬਾਅਦ ਹੋਈ ਹੈ। ਰਾਸ਼ਟਰਪਤੀ ਦਫ਼ਤਰ ਨੇ ਸੋਸ਼ਲ ਮੀਡੀਆ ਮੰਚ ‘ਐਕਸ’ ‘ਤੇ ਇਕ ਪੋਸਟ ਵਿਚ ਕਿਹਾ ਕਿ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਰਾਸ਼ਟਰਪਤੀ ਭਵਨ ਵਿਚ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨਾਲ ਮੁਲਾਕਾਤ ਕੀਤੀ।