
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਾਲੀਵੁੱਡ ਦੇ ਦਿੱਗਜ ਕਲਾਕਾਰ ਮਿਥੁਨ ਚੱਕਰਵਰਤੀ ਨੂੰ ਦਾਦਾ ਸਾਹਿਬ ਫਾਲਕੇ ਪੁਰਸਕਾਰ ਦਿੱਤੇ ਜਾਣ ਨੂੰ ਲੈ ਕੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ। ਮਿਥੁਨ ਨੂੰ ਦਾਦਾ ਸਾਹਿਬ ਫਾਲਕੇ ਪੁਰਸਕਾਰ 8 ਅਕਤੂਬਰ 2024 ਨੂੰ 70ਵੇਂ ਨੈਸ਼ਨਲ ਫਿਲਮ ਐਵਾਰਡ ਸੈਰੇਮਨੀ ਦੌਰਾਨ ਦਿੱਤਾ ਜਾਵੇਗਾ। ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਮਿਥੁਨ ਨੂੰ ਪੁਰਸਕਾਰ ਦਿੱਤੇ ਜਾਣ ਦਾ ਐਲਾਨ ਕੀਤਾ ਹੈ।