
ਹਰਿਆਣਾ ਦੇ ਬਹਾਦਰਗੜ੍ਹ ‘ਚ ਇਕ ਜੁੱਤੀਆਂ ਦੀ ਫੈਕਟਰੀ ‘ਚ ਅਚਾਨਕ ਅੱਗ ਲੱਗ ਗਈ। ਅੱਗ ਲੱਗਣ ਕਾਰਨ ਫੈਕਟਰੀ ਦੇ ਅੰਦਰ ਰੱਖਿਆ ਕਰੋੜਾਂ ਰੁਪਏ ਦਾ ਕੱਚਾ ਅਤੇ ਤਿਆਰ ਮਾਲ ਸੜ ਕੇ ਸੁਆਹ ਹੋ ਗਿਆ। ਫੈਕਟਰੀ ਵਿਚ ਅੱਗ ਸਵੇਰੇ ਤੜਕਸਾਰ ਕਰੀਬ 4.30 ਵਜੇ ਲੱਗੀ ਸੀ। ਅੱਗ ‘ਤੇ ਪੂਰੀ ਤਰ੍ਹਾਂ ਕਾਬੂ ਪਾਉਣ ਲਈ ਕਾਫੀ ਮੁਸ਼ੱਕਤ ਦਾ ਸਾਹਮਣਾ ਕਰਨਾ ਪਿਆ। ਦੱਸਿਆ ਜਾ ਰਿਹਾ ਹੈ ਕਿ ਫੈਕਟਰੀ ਦੇ ਅੰਦਰ ਰਬੜ ਅਤੇ ਬਹੁਤ ਜਲਣਸ਼ੀਲ ਕੈਮੀਕਲ ਪਿਆ ਹੋਣ ਕਾਰਨ ਅੱਗ ‘ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੇ ਕਰਮੀਆਂ ਨੂੰ ਕਾਫੀ ਮੁਸ਼ੱਕਤ ਕਰਨੀ ਪਈ। ਫਾਇਰ ਅਫ਼ਸਰ ਰਮੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਕਰੀਬ 4.30 ਵਜੇ ਸੂਚਨਾ ਮਿਲੀ ਸੀ ਕਿ ਬਹਾਦਰਗੜ੍ਹ ਦੇ ਸੈਕਟਰ-17 ਦੇ ਪਲਾਟ ਨੰਬਰ-38 ਸਥਿਤ ਫੁਟਵੀਅਰ ਨਾਂ ਦੀ ਫੈਕਟਰੀ ਵਿਚ ਅੱਗ ਲੱਗੀ ਹੋਈ ਹੈ।