
ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਆਗੂਆਂ ਵਿਚਾਲੇ ਇਹ ਸ਼ਿਸ਼ਟਾਚਾਰ ਮੁਲਾਕਾਤ ਸੀ। ਦਿੱਲੀ ਦੀ ਮੁੱਖ ਮੰਤਰੀ ਬਣਨ ਤੋਂ ਬਾਅਦ ਆਤਿਸ਼ੀ ਪਹਿਲੀ ਵਾਰ ਪੀ.ਐੱਮ. ਮੋਦੀ ਨੂੰ ਮਿਲੀ ਹੈ। ਪ੍ਰਧਾਨ ਮੰਤਰੀ ਦਫ਼ਤਰ ਵਲੋਂ ਤਸਵੀਰ ਸਾਂਝੀ ਕਰਦੇ ਹੋਏ ਦੋਹਾਂ ਆਗੂਆਂ ਦੀ ਮੁਲਾਕਾਤ ਦੀ ਜਾਣਕਾਰੀ ਦਿੱਤੀ ਗਈ।