
ਨਾਈਜੀਰੀਆ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਉੱਤਰੀ ਨਾਈਜੀਰੀਆ ਵਿੱਚ ਇੱਕ ਦੁਰਘਟਨਾਗ੍ਰਸਤ ਤੇਲ ਟੈਂਕਰ ਵਿੱਚ ਧਮਾਕਾ ਹੋ ਗਿਆ। ਇਸ ਹਾਦਸੇ ਵਿਚ ਘੱਟੋ ਘੱਟ 94 ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਸਥਾਨਕ ਲੋਕ ਬਾਲਣ ਪ੍ਰਾਪਤ ਕਰਨ ਲਈ ਉੱਥੇ ਪਹੁੰਚੇ ਸਨ।ਪੁਲਸ ਨੇ ਸੀ.ਐਨਐਨ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ।ਜਿਗਾਵਾ ਰਾਜ ਦੇ ਮਜੀਆ ਪਿੰਡ ਵਿੱਚ ਮੰਗਲਵਾਰ ਦੇਰ ਸ਼ਾਮ ਸਥਾਨਕ ਸਮੇਂ ਅਨੁਸਾਰ ਹੋਏ ਧਮਾਕੇ ਵਿਚ ਮਰਨ ਵਾਲਿਆਂ ਦੀ ਗਿਣਤੀ ਵਧਣ ਦੀ ਸੰਭਾਵਨਾ ਹੈ।