
ਪੰਜਾਬ ਵਿੱਚ ਕਿਸਾਨਾਂ ਵੱਲੋਂ 17 ਅਕਤੂਬਰ ਨੂੰ ਸਾਰੇ ਟੋਲ ਪਲਾਜ਼ੇ ਮੁਫ਼ਤ ਕੀਤੇ ਜਾਣਗੇ। ਇਹ ਫੈਸਲਾ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਲਿਆ ਗਿਆ ਹੈ। ਇਹ ਫੈਸਲਾ ਝੋਨੇ ਦੀ ਗਲਤ ਖਰੀਦ ਦੇ ਵਿਰੋਧ ਵਿੱਚ ਲਿਆ ਗਿਆ। ਉਨ੍ਹਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਜਥੇਬੰਦੀ ਦੀ 5 ਮੈਂਬਰੀ ਸੂਬਾ ਲੀਡਰਸ਼ਿਪ ਟੀਮ ਨੇ ਇਹ ਫੈਸਲਾ ਲਿਆ ਹੈ। ਫੈਸਲੇ ਅਨੁਸਾਰ ਦੋਵੇਂ ਤਰ੍ਹਾਂ ਦੇ ਮਾਰਚ ਦਿਨ-ਰਾਤ ਜਾਰੀ ਰਹਿਣਗੇ।