
ਹਰਿਆਣਾ ਦੇ ਨਵੇਂ ਮੁੱਖ ਮੰਤਰੀ ਵਜੋਂ ਨਾਇਬ ਸਿੰਘ ਸੈਣੀ ਵੀਰਵਾਰ ਨੂੰ ਸਹੁੰ ਚੁੱਕਣਗੇ। ਸੈਣੀ ਸਰਕਾਰ ਦੇ ਸਹੁੰ ਚੁੱਕਣ ਦੀਆਂ ਤਿਆਰੀਆਂ ਜ਼ੋਰਾਂ ‘ਤੇ ਹਨ। ਇਸ ਸਹੁੰ ਚੁੱਕ ਸਮਾਰੋਹ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਭਾਜਪਾ ਦੇ ਕਈ ਸੀਨੀਅਰ ਆਗੂ ਸ਼ਾਮਲ ਹੋਣਗੇ। ਉੱਥੇ ਹੀ ਹਰਿਆਣਾ ਦੀ ਇਕ ਵਾਰ ਮੁੜ ਕਮਾਨ ਸੰਭਾਲਣ ਤੋਂ ਪਹਿਲੇ ਨਾਇਬ ਸਿੰਘ ਸੈਣੀ ਨੇ ਇਕ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਬੁੱਧਵਾਰ ਨੂੰ ਕਿਹਾ ਕਿ ਅਸੀਂ ਚੋਣਾਂ ਤੋਂ ਪਹਿਲੇ ਇਹ ਵਾਅਦਾ ਕੀਤਾ ਸੀ ਕਿ ਅਸੀਂ ਸੱਤਾ ‘ਚ ਵਾਪਸੀ ਕਰਨ ਤੋਂ ਬਾਅਦ ਪਹਿਲੇ 24 ਹਜ਼ਾਰ ਨੌਜਵਾਨਾਂ ਨੂੰ ਨੌਕਰੀ ਦੇਣਗੇ।