
ਕਿਸਾਨਾਂ ਵੱਲੋਂ ਸਮਰਾਲਾ ਤੋਂ ਨਵਾਂ ਸ਼ਹਿਰ ਸੜਕ ‘ਤੇ ਧਰਨਾ ਪ੍ਰਦਰਸ਼ਨ ਕਰਦਿਆਂ ਆਵਾਜਾਈ ਠੱਪ ਕਰ ਦਿੱਤੀ ਗਈ ਹੈ। ਇਹ ਪ੍ਰਦਰਸ਼ਨ ਅੰਨਦਾਤਾ ਕਿਸਾਨ ਮਜ਼ਦੂਰ ਯੂਨੀਅਨ ਦੀ ਅਗਵਾਈ ਹੇਠ ਕੀਤਾ ਜਾ ਰਿਹਾ ਹੈ। ਇਸ ਪ੍ਰਦਰਸ਼ਨ ਵਿਚ ਸੈਂਕੜੇ ਕਿਸਾਨਾਂ ਨੇ ਹਿੱਸਾ ਲਿਆ।ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਝੋਨੇ ਦੀ ਫ਼ਸਲ ਦਾਣਾ ਮੰਡੀਆਂ ਵਿਚ ਰੁਲ਼ ਰਹੀ ਹੈ, ਪਰ ਸਰਕਾਰਾਂ ਵੱਲੋਂ ਇਸ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਕਿਸਾਨ ਕਿਸੇ ਨੂੰ ਤੰਗ ਪਰੇਸ਼ਾਨ ਨਹੀਂ ਕਰਨਾ ਚਾਹੁੰਦੇ ਪਰ ਸਾਡੀ ਮਜਬੂਰੀ ਬਣ ਜਾਂਦੀ ਹੈ।