
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਉਨ੍ਹਾਂ ਦੇ ਮੰਤਰੀਆਂ ਨੇ ਸ਼ੁੱਕਰਵਾਰ ਨੂੰ ਸੂਬਾ ਸਕੱਤਰੇਤ ਵਿਖੇ ਆਪਣਾ-ਆਪਣਾ ਚਾਰਜ ਸੰਭਾਲ ਲਿਆ। ਅਹੁਦਾ ਸੰਭਾਲਣ ਤੋਂ ਬਾਅਦ ਸੈਣੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਅਤੇ ਰਹਿਨੁਮਾਈ ਹੇਠ ਸੂਬੇ ਨੂੰ ਸਰਵੋਤਮ, ਖੁਸ਼ਹਾਲ ਅਤੇ ਆਤਮ-ਨਿਰਭਰ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਸਰਕਾਰ ਸੇਵਾ, ਸੁਸ਼ਾਸਨ, ਸਮਾਨਤਾ, ਖੁਸ਼ਹਾਲੀ ਅਤੇ ਗਰੀਬਾਂ ਦੀ ਭਲਾਈ ਲਈ ਸਮਰਪਿਤ ਹੋਵੇਗੀ। ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਗ੍ਰਹਿ ਮੰਤਰੀ ਅਨਿਲ ਵਿਜ ਨੇ ਵੀ ਅਹੁਦਾ ਸੰਭਾਲ ਲਿਆ ਹੈ।