
ਕੋਲਕਾਤਾ ਦੇ ਸਿਆਲਦਾਹ ਈਐੱਸਆਈ ਹਸਪਤਾਲ ਵਿੱਚ ਸ਼ੁੱਕਰਵਾਰ ਸਵੇਰੇ ਭਿਆਨਕ ਅੱਗ ਲੱਗ ਜਾਣ ਦੀ ਸੂਚਨਾ ਮਿਲੀ ਹੈ। ਫਾਇਰ ਵਿਭਾਗ ਦੇ ਇਕ ਅਧਿਕਾਰੀ ਨੇ ਇਸ ਗੱਲ ਦੀ ਜਾਣਕਾਰੀ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਫਾਇਰ ਬ੍ਰਿਗੇਡ ਦੀਆਂ 10 ਗੱਡੀਆਂ ਨੂੰ ਮੌਕੇ ‘ਤੇ ਭੇਜਿਆ ਗਿਆ ਅਤੇ ਦੋ ਘੰਟੇ ਦੀ ਕੋਸ਼ਿਸ਼ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਜਾ ਸਕਿਆ। ਅਧਿਕਾਰੀ ਨੇ ਦੱਸਿਆ ਕਿ ਇਸ ਘਟਨਾ ਵਿੱਚ ਕਿਸੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਅੱਗ ਲੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਪੱਛਮੀ ਬੰਗਾਲ ਦੇ ਫਾਇਰ ਅਤੇ ਐਮਰਜੈਂਸੀ ਸੇਵਾਵਾਂ ਮੰਤਰੀ ਸੁਜੀਤ ਬੋਸ ਹਸਪਤਾਲ ਪੁੱਜੇ।ਈਐੱਸਆਈ ਹਸਪਤਾਲ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਅੱਗ ਸਭ ਤੋਂ ਪਹਿਲਾਂ ਪੁਰਸ਼ਾਂ ਲਈ ਸਰਜੀਕਲ ਵਾਰਡ ਦੀ ਪਹਿਲੀ ਮੰਜ਼ਿਲ ‘ਤੇ ਲੱਗੀ। ਉਨ੍ਹਾਂ ਕਿਹਾ ਕਿ ਸਾਰੇ ਮਰੀਜ਼ਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ