
ਪੰਜਾਬ ਪੁਲਸ ਨੇ ਦੀਪ ਸਿੱਧੂ ਦੇ ਕਰੀਬੀ ਗੁਰਪ੍ਰੀਤ ਸਿੰਘ ਹਰੀ ਨੌ ਦੇ ਕਤਲ ਕਾਂਡ ਦੇ ਮਾਸਟਰਮਾਈਂਡ ਗੈਂਗਸਟਰ ਤੋਂ ਅੱਤਵਾਦੀ ਬਣੇ ਅਰਸ਼ਦੀਪ ਸਿੰਘ ਉਰਫ਼ ਅਰਸ਼ ਡੱਲਾ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਂਚ ਦੌਰਾਨ ਅਜਿਹੇ ਸਬੂਤ ਮਿਲੇ ਹਨ, ਜੋ ਕਤਲ ਦੀ ਸਾਜ਼ਿਸ਼ ਵਿੱਚ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਭੂਮਿਕਾ ਨੂੰ ਦਰਸਾਉਂਦੇ ਹਨ। ਪੁਲਸ ਨੇ ਦਾਅਵਾ ਕੀਤਾ ਕਿ ਜਾਂਚ ਦੌਰਾਨ ਦਰਜ ਕੀਤੇ ਗਏ ਕੁਝ ਬਿਆਨਾਂ ਅਨੁਸਾਰ ਇਹ ਕਤਲ ਅੰਮ੍ਰਿਤਪਾਲ ਸਿੰਘ ਦੇ ਇਸ਼ਾਰੇ ’ਤੇ ਕੀਤਾ ਗਿਆ ਸੀ। ਦੱਸਣਯੋਗ ਹੈ ਕਿ ਗੁਰਪ੍ਰੀਤ ਸਿੰਘ ਦਾ 9 ਅਕਤੂਬਰ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਪੁਲਸ ਨੇ ਇਸ ਕਤਲ ਕਾਂਡ ਵਿਚ ਅੰਮ੍ਰਿਤਪਾਲ ਸਿੰਘ ਅਤੇ ਅਰਸ਼ ਡੱਲਾ ਦਾ ਨਾਂ ਵੀ ਦਰਜ ਕੀਤਾ ਹੈ।