
ਪੰਜਾਬ ਵਿਚ ਦਿਨੋਂ-ਦਿਨ ਵੱਧ ਰਹੀਆਂ ਚੋਰੀ ਦੀਆਂ ਵਾਰਦਾਤਾਂ ਵਿਚ ਲਗਾਤਾਰ ਇਜ਼ਾਫਾ ਹੋ ਰਿਹਾ ਹੈ। ਚੋਰ ਬੇਖੌਫ਼ ਹੋ ਕੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਤਾਜ਼ਾ ਮਾਮਲਾ ਨਾਭਾ ਬਲਾਕ ਦੇ ਪਿੰਡ ਅਗੋਲ ਦਾ ਸਾਹਮਣੇ ਆਇਆ ਹੈ। ਜਿੱਥੇ ਬੀਤੀ ਦੇਰ ਰਾਤ ਟਰਾਂਸਫਾਰਮ ਚੋਰੀ ਕਰਨ ਆਏ ਚੋਰਾਂ ਨੂੰ ਪਿੰਡ ਵਾਸੀਆਂ ਨੇ ਦਬੋਚ ਲਿਆ। ਇਸ ਵਿਚ 2 ਔਰਤਾਂ ਅਤੇ 1 ਵਿਅਕਤੀ ਸ਼ਾਮਲ ਸਨ, ਜਿਸ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ। ਵਾਰਦਾਤ ਵਿਚ ਸ਼ਾਮਲ ਚਾਰ ਵਿਅਕਤੀ ਭੱਜਣ ਵਿਚ ਕਾਮਯਾਬ ਹੋ ਗਏ। ਇਹ ਮੌਤ ਪਿੰਡ ਵਾਸੀਆਂ ਵੱਲੋਂ ਕੁੱਟਮਾਰ ਕਾਰਨ ਹੋਈ ਜਾਂ ਫਿਰ ਪਿੱਛੇ ਕੋਈ ਹੋਰ ਕਾਰਨ ਹੈ ਪੁਲਸ ਇਸ ਦੀ ਜਾਂਚ ਵਿਚ ਜੁੱਟ ਗਈ ਹੈ। ਡੀ. ਐੱਸ. ਪੀ. ਜਰਨੈਲ ਸਿੰਘ ਮੌਕੇ ‘ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਵੱਲੋਂ ਟਰਾਂਸਫਾਰਮ ਚੋਰੀ ਕਰਨ ਆਏ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ। ਜਿਸ ਵਿਚ ਦੋ ਔਰਤਾਂ ਅਤੇ 1 ਇਕ ਵਿਅਕਤੀ ਸ਼ਾਮਲ ਹੈ। ਬਾਅਦ ਵਿਚ ਉਕਤ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਵਿਅਕਤੀ ਦੀ ਪਛਾਣ ਨਿਰਭੈ ਸਿੰਘ ਉਰਫ ਸਨੀ ਵਜੋਂ ਹੋਈ ਹੈ ਜੋ ਜ਼ਿਲ੍ਹਾ ਮਾਲੇਰਕੋਟਲਾ ਦੇ ਪਿੰਡ ਨੌਤ ਰਾਣੀ ਦਾ ਰਹਿਣ ਵਾਲਾ ਸੀ।